ਸਿਆਸੀ ਖਬਰਾਂ

ਘੱਲੂਘਾਰਾ ਦਿਹਾੜਾ ਅਮਨ ਨਾਲ ਵੱਡੇ ਪੱਧਰ ‘ਤੇ 06 ਜੂਨ ਨੂੰ ਅਕਾਲ ਤਖ਼ਤ ਸਾਹਿਬ ‘ਤੇ ਮਨਾਇਆ ਜਾਏਗਾ: ਮਾਨ

May 30, 2017 | By

ਫ਼ਤਿਹਗੜ੍ਹ ਸਾਹਿਬ: ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦਲ ਦੇ ਨੁਮਾਇੰਦਿਆਂ ਦੀ ਇਕ ਹੋਈ ਮੀਟਿੰਗ ਦੇ ਫੈਸਲਿਆਂ ਤੋਂ ਜਾਣੂ ਕਰਵਾਉਂਦੇ ਹੋਏ ਪੰਥ ਦਰਦੀਆਂ, ਸਿਆਸੀ ਦਲਾਂ ਅਤੇ ਜਥੇਬੰਦੀਆਂ ਵਿਚ ਬੈਠੇ ਸਿੱਖਾਂ ਨੂੰ ਖੁੱਲ੍ਹੀ ਅਪੀਲ ਕਰਦੇ ਹੋਏ ਕਿਹਾ ਕਿ ਉਹ 06 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਕੀਤੀ ਜਾਣ ਵਾਲੀ ਸਮੂਹਿਕ ਅਰਦਾਸ ਵਿਚ ਹੁੰਮ-ਹੁਮਾਕੇ ਸ਼ਮੂਲੀਅਤ ਕਰਨ।

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸ. ਮਾਨ ਵਲੋਂ ਜਾਰੀ ਪ੍ਰੈਸ ਬਿਆਨ ‘ਚ ਕਿਹਾ ਗਿਆ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਰੋਸਾ ਦਿੱਤਾ ਹੈ ਕਿ ਉਹ ਅਜਿਹਾ ਪ੍ਰਬੰਧ ਕਰਨਗੇ ਜਿਸ ਨਾਲ ਕਿਸੇ ਵੀ ਧਿਰ ਨੂੰ ਜਾਂ ਸਿੱਖ ਨੂੰ ਇਸ ਸਮਾਗਮ ਨੂੰ ਮਨਾਉਣ ਸੰਬੰਧੀ ਕੋਈ ਸਿਕਵਾ ਨਹੀਂ ਹੋਵੇ। ਸ. ਮਾਨ ਨੇ ਕਿਹਾ ਕਿ ਕਿਰਪਾਲ ਸਿੰਘ ਬਡੂੰਗਰ ਨੇ ਸੂਝਵਾਨਤਾ ਤੇ ਦ੍ਰਿੜ੍ਹਤਾ ਨਾਲ ਸਿੱਖ ਕੌਮ ਦੇ ਇਸ ਮਸਲੇ ਨੂੰ ਸੁਲਝਾਉਣ ਵਿਚ ਮੁੱਖ ਭੂਮਿਕਾ ਨਿਭਾਈ ਹੈ, ਉਥੇ ਉਨ੍ਹਾਂ ਵੱਲੋਂ ਕਈ ਵਾਰੀ ਆਪਣੇ ਬਿਆਨਾਂ ਵਿਚ ਇਹ ਉਜਾਗਰ ਕੀਤਾ ਗਿਆ ਹੈ ਕਿ ਉਹ “ਸਰਬੱਤ ਖ਼ਾਲਸਾ” ਦੇ ਜਥੇਦਾਰ ਸਾਹਿਬਾਨ ਅਤੇ ਹੋਰ ਸਿੱਖ ਕੌਮ ਨਾਲ ਸੰਬੰਧਤ ਸਿਆਸੀ ਦਲਾਂ ਤੇ ਜਥੇਬੰਦੀਆਂ ਨਾਲ ਮਿਲਕੇ ਜਥੇਦਾਰ ਸਾਹਿਬਾਨ ਦੀਆਂ ਨਿਯੁਕਤੀਆਂ ਅਤੇ ਸੇਵਾਮੁਕਤੀਆਂ ਨੂੰ ਸਰਬਪ੍ਰਵਾਨ ਢੰਗ ਰਾਹੀਂ ਹੱਲ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੇ।

ਸ. ਮਾਨ ਨੇ ਜਾਰੀ ਬਿਆਨ ‘ਚ ਕਿਹਾ ਕਿ ਅਸੀਂ ਪ੍ਰੋ. ਬਡੂੰਗਰ ਨੂੰ ਇਸ ਮੌਕੇ ‘ਤੇ ਇਹ ਵੀ ਅਪੀਲ ਕਰਨੀ ਚਾਹਾਂਗੇ ਕਿ ਉਹ “ਸਰਬੱਤ ਖ਼ਾਲਸਾ” ਵੱਲੋਂ ਚੁਣੇ ਗਏ ਜਥੇਦਾਰਾਂ ਨੂੰ ਮਾਨਤਾ ਦੇ ਕੇ ਸਦਾ ਲਈ ਝਗੜੇ-ਵਿਰੋਧਤਾ ਨੂੰ ਖ਼ਤਮ ਕਰਨ। ਸ. ਮਾਨ ਨੇ ਕਿਹਾ ਕਿ ਅਸੀਂ ਪ੍ਰੋ. ਬਡੂੰਗਰ ਨੂੰ ਨਾਲ 2003 ਵਾਲੇ ਨਾਨਕਸ਼ਾਹੀ ਕੈਲੰਡਰ ਨੂੰ ਪੂਰਨ ਰੂਪ ਵਿਚ ਲਾਗੂ ਕਰਨ ਲਈ ਵੀ ਗੁਜਾਰਿਸ਼ ਕੀਤੀ ਹੈ ਤਾਂ ਕਿ ਗੁਰਪੁਰਬ ਅਤੇ ਸਿੱਖ ਦਿਹਾੜਿਆਂ ਨੂੰ ਮਨਾਉਣ ਸੰਬੰਧੀ ਪਏ ਭੰਬਲਭੂਸੇ ਨੂੰ ਖ਼ਤਮ ਕੀਤਾ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,