ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਦਫਤਰ: ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ

ਸਿਆਸੀ ਖਬਰਾਂ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰਦੁਆਰਿਆਂ ‘ਚ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ

By ਸਿੱਖ ਸਿਆਸਤ ਬਿਊਰੋ

June 02, 2017

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਵਾਂਗ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ 6 ਜੂਨ ਨੂੰ ਭੋਗ ਪਾਏ ਜਾਣਗੇ।

ਸਬੰਧਤ ਖ਼ਬਰ: 6 ਜੂਨ ਦੇ ਪ੍ਰੋਗਰਾਮਾਂ ‘ਚ ਵਿਘਨ ਪਾਉਣ ਲਈ ਕੈਪਟਨ ਸਰਕਾਰ ਕਰ ਰਹੀ ਹੈ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ: ਮਾਨ …

ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੋਇਆ ਸੀ ਕਿ ਸਮੇਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਕਸੂਰ ਦੇ ਕਿਸੇ ਧਰਮ ਦੇ ਇਤਿਹਾਸਕ ਅਸਥਾਨ ‘ਤੇ ਟੈਕਾਂ, ਤੋਪਾਂ ਨਾਲ ਹਮਲਾ ਕਰਕੇ ਦਰਸ਼ਨਾਂ ਨੂੰ ਆਈਆਂ ਸੈਂਕੜੇ ਦੀ ਤਾਦਾਦ ‘ਚ ਸੰਗਤਾਂ ਦੀਆਂ ਜਾਨਾਂ ਲਈਆਂ ਗਈਆਂ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਹਾੜੇ ਵਜੋਂ ਮਨਾਉਂਦਿਆਂ ਆਪਣੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਬੇਨਤੀ ਕਰਨ।

ਉਥੇ ਹੀ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ-85 ਅਤੇ ਸੈਕਸ਼ਨ-87 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਲਿਖਤੀ ਪੱਤਰ ਭੇਜ ਕਿ ਕਿਹਾ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 4 ਜੂਨ 2017 ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ 2017 ਨੂੰ ਪਾਉਣ ਉਪਰੰਤ ਅਰਦਾਸ ਸਮਾਗਮ ਕਰਕੇ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਹਾੜੇ ਵਜੋਂ ਮਨਾਇਆ ਜਾਵੇਗਾ।

ਸਬੰਧਤ ਖ਼ਬਰ: ਜੂਨ 84 ਦੇ ਦਰਬਾਰ ਸਾਹਿਬ ਹਮਲੇ ਦੀ ਪੀੜ ਨੂੰ ਮਹਿਸੂਸ ਕਰਦਿਆਂ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਿਆ ਜਾਵੇ: ਦਲ ਖਾਲਸਾ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: