ਸਿੱਖ ਖਬਰਾਂ

ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਚਲਾਣਾ ਕਰ ਗਏ; ਅੰਤਮ ਸੰਸਕਾਰ 1 ਅਗਸਤ ਨੂੰ

July 31, 2013 | By

ਜਥੇਦਾਰ ਗਿਆਨੀ ਤਰਲੋਚਨ ਸਿੰਘ

ਅਨੰਦਪੁਰ ਸਾਹਿਬ, ਪੰਜਾਬ (31 ਜੁਲਾਈ, 2013): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਦਾ ਅੱਜ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਚਲਾਣਾ ਕਰ ਗਏ।

ਗਿਆਨੀ ਤਰਲੋਚਨ ਸਿੰਘ ਸਥਾਨਕ ਮੁਹੱਲਾ ਨਵੀਂ ਆਬਾਦੀ ਸਥਿਤ ਆਪਣੀ ਰਿਹਾਇਸ਼ ਵਿਖੇ ਸੁੱਤੇ ਪਏ ਸਨ ਕਿ ਤੜਕਸਾਰ ਕਰੀਬ 1:30 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਸ੍ਰੀ ਗੁਰੂ ਤੇਗ ਬਹਾਦਰ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾ: ਪਲਵਿੰਦਰਜੀਤ ਸਿੰਘ ਕੰਗ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਤਰਲੋਚਨ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਸਮਾਗਮ ‘ਚ ਸ਼ਿਰਕਤ ਕਰਨ ਉਪਰੰਤ ਰਾਤ 9 ਵਜੇ ਦੇ ਕਰੀਬ ਵਾਪਸ ਅਨੰਦਪੁਰ ਸਾਹਿਬ ਪੁੱਜੇ ਸਨ।

ਗਿਆਨੀ ਤਰਲੋਚਨ ਸਿੰਘ ਦੇ ਭਰਾਤਾ ਬਾਬਾ ਜਰਨੈਲ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ 1 ਅਗਸਤ ਨੂੰ ਚਰਨ ਗੰਗਾ ਸ਼ਮਸ਼ਾਨਘਾਟ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,