ਸਿਆਸੀ ਖਬਰਾਂ

ਸਰਕਾਰ ਫੌਰੀ ਤੌਰ ‘ਤੇ ਪੰਜਾਬ ਯੂਨੀਵਰਸਿਟੀ ਵਿਚ ਵਧਾਈਆਂ ਫੀਸਾਂ ਵਾਪਿਸ ਲਵੇ: ਆਮ ਆਦਮੀ ਪਾਰਟੀ

April 12, 2017 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਯੂਨਿਵਰਸਿਟੀ ਵਿਚ ਨਵੇਂ ਦਾਖਲਿਆਂ ਦੀ ਫੀਸ ਵਿਚ 1100 ਪ੍ਰਤੀਸ਼ਤ ਤੱਕ ਦਾ ਵਾਧਾ ਕਰਨ ਲਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਯੂਨਿਵਰਸਿਟੀ ਦੀ ਨਿਖੇਧੀ ਕੀਤੀ।

ਹਰਜੋਤ ਸਿੰਘ ਬੈਂਸ, ਯੂਥ ਆਗੂ, ਆਮ ਆਦਮੀ ਪਾਰਟੀ (ਫਾਈਲ ਫੋਟੋ)

ਹਰਜੋਤ ਸਿੰਘ ਬੈਂਸ, ਯੂਥ ਆਗੂ, ਆਮ ਆਦਮੀ ਪਾਰਟੀ (ਫਾਈਲ ਫੋਟੋ)

ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਨੌਜਵਾਨ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦੀ ਅਣਦੇਖੀ ਸਿੱਖਿਆ ਖੇਤਰ ਦੇ ਨਿਗਾਰ ਲਈ ਜ਼ਿੰਮੇਵਾਰ ਹੈ। ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਿੱਖਿਆ ਨੂੰ ਵਧਾਵਾ ਦੇਣ ਦੀ ਮਨਸ਼ਾ ਨਾਲ ਸਰਕਾਰੀ ਸਿੱਖਿਆ ਤੰਤਰ ਨੂੰ ਤਹਿਸ ਨਹਿਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੀਸਾਂ ਵਿਚ ਐਨੀ ਭਾਰੀ ਵਾਧੇ ਕਾਰਨ ਗਰੀਬ ਬੱਚਿਆਂ ਦੇ ਉਚ ਸਿੱਖਿਆ ਪ੍ਰਾਪਤ ਕਰਨ ਦੇ ਮਨਸੂਬਿਆਂ ਨੂੰ ਧੱਕਾ ਲੱਗਿਆ ਹੈ।

ਵਿਦਿਆਰੀਆਂ ਅਤੇ ਪੁਲਿਸ ਵਿਚਾਲੇ ਟਕਰਾਅ

ਬੈਂਸ ਨੇ ਫੀਸਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਉਤੇ ਪੁਲਿਸ ਦੁਆਰਾ ਲਾਠੀਚਾਰਜ ਅਤੇ ਪਾਣੀ ਦੀਆਂ ਬੌਛਾਰਾਂ ਮਾਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਯੂਨਿਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੈਂਸ ਨੇ ਕਿਹਾ ਕਿ ਫੀਸਾਂ ਵਿਚ ਐਨੇ ਭਾਰੀ ਵਾਧੇ ਨਾਲ ਸਰਕਾਰ ਨਾਗਰਿਕਾਂ ਨੂੰ ਸਿੱਖਿਆ ਮੁਹੱਇਆ ਕਰਵਾਉਣ ਦੇ ਆਪਣੇ ਵਾਅਦੇ ਤੋਂ ਵੀ ਭੱਜ ਰਹੀ ਹੈ।

ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

UT Police Drops Sedition Charges against PU (Chandigarh) Students …

ਆਪ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਵੀ ਸੂਬੇ ਦੇ ਹਿੱਸੇ ਦੇ ਫੰਡ ਵੀ ਯੂਨਿਵਰਸਿਟੀ ਨੂੰ ਜਾਰੀ ਕਰਨ ਦੀ ਤਾਕੀਦ ਕੀਤੀ ਤਾਂ ਜੋ ਸੂਬੇ ਭਰ ਤੋਂ ਆ ਕੇ ਯੂਨਿਵਰਸਿਟੀ ਵਿਚ ਪੜ੍ਹ ਰਹੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਾ ਕੀਤਾ ਜਾ ਸਕੇ।

ਮੀਡੀਆ ਰਿਪੋਰਟਾਂ ਮੁਤਾਬਕ 66 ਵਿਦਿਆਰਥੀਆਂ ਦੇ ਨਾਂ ‘ਤੇ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 52 ਨੂੰ ਗ੍ਰਿਫਤਾਰ ਕਰ ਲਿਆ ਗਿਆ

ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ਤੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਸਰਕਾਰ ਅਤੇ ਯੂਨਿਵਰਸਿਟੀ ਪ੍ਰਸ਼ਾਸਨ ਨੇ ਫੀਸਾਂ ਵਿਚ ਵਾਧੇ ਦੇ ਫੈਸਲੇ ਨੂੰ ਵਾਪਿਸ ਨਾ ਲਿਆ ਤਾਂ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਲਈ ਧਰਨੇ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ ਨਹੀਂ ਕਰੇਗੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Government must immediately roll back fee hike of Panjab university: Aam Aadmi Party …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,