ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)

ਸਿੱਖ ਖਬਰਾਂ

ਗੁਰੂ ਘਰਾਂ ਵਿੱਚ ਹੁੰਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਗਨਭੇਟ ਦੀਆਂ ਘਟਨਾਵਾਂ ਲਈ ਗੁਰੁਦਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਹੋਣਗੇ ਜਿਮੇਵਾਰ

By ਸਿੱਖ ਸਿਆਸਤ ਬਿਊਰੋ

December 13, 2014

ਤਰਨ ਤਾਰਨ (12 ਦਸੰਬਰ, 2014): ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣੇ ਅਤਿ ਮੰਦਭਾਗੇ ਹਨ ਅਤੇ ਇਸਤੋਂ ਬਾਅਦ ਅਜਿਹੀ ਘਟਨਾਂ ਲਈ ਗੁਰੁ ਘਰ ਦੀ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਹਿਬਾਨ ਜਿਮੇਵਾਰ ਹੋਣਗੇ।

ਪਿੰਡ ਜੋਧਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਗਨ ਭੇਟ ਕੀਤੇ ਜਾਣ ‘ਤੇ ਪਸ਼ਚਾਤਾਪ ਲਈ ਰੱਖੇ ਗਏ ਲੜੀਵਾਰ ਪੰਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਗੁਰਦੁਆਰਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣੇ ਗ੍ਰੰਥੀ ਤੇ ਕਮੇਟੀ ਮੈਂਬਰਾਂ ਦੀ ਨਾਲਾਇਕੀ ਦਾ ਸਬੂਤ ਹੈ।

ਇਸ ਲਈ ਜਿਸ ਗੁਰਦੁਆਰੇ ਵਿਚ ਵੀ ਇਸ ਤਰ੍ਹਾਂ ਦੀ ਘਟਨਾ ਵਾਪਰੇਗੀ, ਗ੍ਰੰਥੀ ਤੇ ਗੁਰਦੁਆਰਾ ਕਮੇਟੀ ਮੈਂਬਰਾਂ ਖਿ਼ਲਾਫ਼ ਵੀ ਕਾਨੂੰਨੀ ਕਾਰਵਾਈ ਹੋਵੇਗੀ।

ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ‘ਚ ਗੁਰਦੁਆਰਾ ਸਾਹਿਬ ਦੀ ਵਧ ਰਹੀ ਗਿਣਤੀ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਕ ਪਿੰਡ ਵਿਚ ਸਿਰਫ਼ ਇਕ ਹੀ ਗੁਰਦੁਆਰਾ ਹੋਵੇ ਤੇ ਹਰ ਪਿੰਡ ਦੇ ਗੁਰਦੁਆਰਾ ਦੇ ਗ੍ਰੰਥੀ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ ਜਿਸ ਕਾਰਨ ਉਹ ਗ੍ਰੰਥੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਦਾ ਜ਼ਿੰਮੇਵਾਰ ਹੋਵੇਗਾ ।ਇਸ ਮੌਕੇ ਉਨ੍ਹਾਂ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਇਕ ਪਲੇਟਫਾਰਮ ‘ਤੇ ਲਿਆਉਣ ਦਾ ਸੱਦਾ ਦਿੱਤਾ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: