ਖਾਸ ਖਬਰਾਂ » ਵਿਦੇਸ਼ » ਸਿਆਸੀ ਖਬਰਾਂ » ਸਿੱਖ ਖਬਰਾਂ

ਲੰਗਰ ’ਤੇ ਜੀਐੱਸਟੀ ਵਿੱਚ ਛੋਟ ਦੀ ਥਾਂ ਆਰਥਿਕ ਮਦਦ ਦੇਣ ਦਾ ਵਿਰੋਧ

June 9, 2018 | By

ਚੰਡੀਗੜ੍ਹ: ਅਮਰੀਕਾ ਦੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਏਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਅਤੇ ਹੋਰ ਗੁਰਧਾਮਾਂ ਦੇ ਲੰਗਰ ਵਾਸਤੇ ਖਰੀਦੀਆਂ ਜਾਣ ਵਾਲੀਆਂ ਰਸਦਾਂ ’ਤੇ ਜੀਐੱਸਟੀ ਦੇ ਭੁਗਤਾਨ ਦੀ ਥਾਂ ਕੇਂਦਰ ਸਰਕਾਰ ਵੱਲੋਂ ਮਾਲੀ ਮਦਦ ਦਿੱਤੇ ਜਾਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ।

ਗੁਰੂ ਰਾਮ ਦਾਸ ਲੰਗਰ ਹਾਲ (ਫਾਈਲ ਫੋਟੋ)

ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਆਖਿਆ ਕਿ ਭਾਰਤ ਦੀ ਸਰਕਾਰ ਵੱਲੋਂ ਜੀਐੱਸਟੀ ਲਾਗੂ ਕਰਨ ਸਮੇਂ ਇਸ ਦੇ ਘੇਰੇ ਵਿੱਚ ਲੰਗਰ ਘਰਾਂ ਨੂੰ ਵੀ ਲੈ ਲਿਆ ਗਿਆ ਸੀ, ਜਿਸ ਕਾਰਨ ਸ਼੍ਰੋਮਣੀ ਕਮੇਟੀ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਹੁਣ ਇਸ ਟੈਕਸ ਦੇ ਭੁਗਤਾਨ ਦੀ ਥਾਂ ਭਾਰਤ ਸਰਕਾਰ ਵੱਲੋਂ ਮਾਲੀ ਸਹਾਇਤਾ ਦੇਣ ਦੀ ਯੋਜਨਾ ਬਣਾਈ ਗਈ ਹੈ, ਜੋ ਕਿ ਸਿੱਖ ਸੰਗਤ ਲਈ ਨਾ ਮੰਨਣਯੋਗ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਦਾ ਵੱਡਾ ਹਿੱਸਾ ਅਜਿਹੀ ਸਹਾਇਤਾ ਪ੍ਰਾਪਤ ਕਰਨ ਦੇ ਵਿਰੁੱਧ ਹੈ ਕਿਉਂਕਿ ਲੰਗਰ ਸੰਗਤ ਵੱਲੋਂ ਇਕੱਠੇ ਕੀਤੇ ਦਸਵੰਧ ਨਾਲ ਚੱਲਦਾ ਹੈ, ਨਾ ਕਿ ਸਰਕਾਰੀ ਮਦਦ ਨਾਲ।

ਉਨ੍ਹਾਂ ਆਖਿਆ ਕਿ ਜੀਐੱਸਟੀ ਵਿੱਚ ਛੋਟ ਦੀ ਥਾਂ ’ਤੇ ਆਰਥਿਕ ਮਦਦ ਦੇਣਾ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਲੰਗਰ ਲਈ ਖਰੀਦੀਆਂ ਵਸਤਾਂ ’ਤੇ ਜੀਐੱਸਟੀ ਅਤੇ ਆਈਜੀਐੱਸਟੀ ਨੂੰ ਖ਼ਤਮ ਕਰਨਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਉਹ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਨਾ ਮੰਨੇ ਅਤੇ ਲੰਗਰ ਲਈ ਅਜਿਹੀ ਆਰਥਿਕ ਮਦਦ ਪ੍ਰਾਪਤ ਕਰਨ ਤੋਂ ਇਨਕਾਰ ਕਰ ਦੇਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਜਿਹੇ ਫੈਸਲੇ ਕਰਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,