ਸਿਆਸੀ ਖਬਰਾਂ

ਗੁਰਦਾਸਪੁਰ ਜ਼ਿਮਨੀ ਚੋਣ: ਮੁੱਖ ਮੰਤਰੀ ਦਾ ਦਾਅਵਾ; ਪੈਸੇ ਨਾ ਹੋਣ ‘ਤੇ ਵੀ ਅਸੀਂ ਸਾਰੇ ਵਾਅਦੇ ਪੂਰੇ ਕੀਤੇ

September 23, 2017 | By

ਗੁਰਦਾਸਪੁਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ (22 ਸਤੰਬਰ) ਨੂੰ ਗੁਰਦਾਸਪੁਰ ਫੇਰੀ ਦੌਰਾਨ ਪਾਰਟੀ ਉਮੀਦਵਾਰ ਸੁਨੀਲ ਜਾਖੜ ਦੇ ਬਾਹਰੀ ਹੋਣ ਦੀਆਂ ਚਰਚਾਵਾਂ ਨੂੰ ਰੱਦ ਕੀਤਾ। ਕੈਪਟਨ ਅਮਰਿੰਦਰ ਸਿੰਘ ਜਾਖੜ ਦੀ ਨਾਮਜ਼ਦਗੀ ਦੇ ਮੱਦੇਨਜ਼ਰ ਗੁਰਦਾਸਪੁਰ ਪੁੱਜੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਖਜ਼ਾਨੇ ਖਾਲੀ ਹੋਣ ਦੇ ਬਾਵਜੂਦ ਸਾਰੇ ਵਾਅਦੇ ਪੂਰੇ ਕੀਤੇ।

ਮੁਕੇਰੀਆਂ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁਕੇਰੀਆਂ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੁਨੀਲ ਜਾਖੜ ਦੇ ਬਾਹਰੀ ਉਮੀਦਵਾਰ ਹੋਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਪਟਿਆਲਾ ਨਾਲ ਸਬੰਧਤ ਹੋਣ ਦੇ ਬਾਵਜੂਦ ਉਨ੍ਹਾਂ ਅੰਮ੍ਰਿਤਸਰ ਲੋਕ ਸਭਾ ਚੋਣ ਜਿੱਤੀ ਸੀ ਤੇ ਲੋਕਾਂ ਨੇ ਕਦੇ ਉਨ੍ਹਾਂ ਨੂੰ ਬਾਹਰੀ ਨਹੀਂ ਮੰਨਿਆ। ਕੈਪਟਨ ਨੇ ਬਾਦਲ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੂੰ ਸਿਆਸੀ ਮੌਕਾਪ੍ਰਸਤ ਕਰਾਰ ਦਿੱਤਾ।

ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਾਦਲ-ਭਾਜਪਾ ਗੱਠਜੋੜ ਨੇ ਸੂਬੇ ਨੂੰ ਤਬਾਹੀ ਦੇ ਕੰਢੇ ਧੱਕ ਦਿੱਤਾ। ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਕੁਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ ਤੋਂ ਇਲਾਵਾ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਅਰੁਣਾ ਚੌਧਰੀ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,