ਵਿਦੇਸ਼ » ਸਿੱਖ ਖਬਰਾਂ

ਨਨਕਾਣਾ ਸਾਹਿਬ ’ਚ ਮਨਾਇਆ ਗਿਆ ਪ੍ਰਕਾਸ਼ ਪੁਰਬ; ਵਿਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਪੁੱਜੀਆਂ

November 15, 2016 | By

ਚੰਡੀਗੜ੍ਹ: ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤੀ ਉਪਮਹਾਂਦੀਪ ਸਮੇਤ ਵੱਖ-ਵੱਖ ਮੁਲਕਾਂ ਤੋਂ ਪੁੱਜੇ ਸਿੱਖ ਸ਼ਰਧਾਲੂਆਂ ਨੇ ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਉਤਸ਼ਾਹ ਨਾਲ ਸ਼ਿਰਕਤ ਕੀਤੀ।

ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਦਾ ਇਕ ਦ੍ਰਿਸ਼

ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਦਾ ਇਕ ਦ੍ਰਿਸ਼

ਮਿਲੇ ਵੇਰਵਿਆਂ ਮੁਤਾਬਕ ਸਵੇਰ ਸਮੇਂ ਗੁਰਦੁਆਰਾ ਜਨਮ ਅਸਥਾਨ, ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਵਿਚ ਪਾਕਿਸਤਾਨ ਦੇ ਘੱਟਗਿਣਤੀਆਂ ਅਤੇ ਧਾਰਮਿਕ ਮਾਮਲਿਆਂ ਸਬੰਧੀ ਵਜ਼ੀਰ ਸਰਦਾਰ ਯੂਸਫ਼ ਖਾਨ ਨੇ ਸ਼ਿਰਕਤ ਕੀਤੀ। ਉਨ੍ਹਾਂ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਲਮੀ ਪੱਧਰ ’ਤੇ ਪ੍ਰਚਾਰਨ ’ਤੇ ਜ਼ੋਰ ਦਿਤਾ। ਸਮਾਗਮ ਵਿਚ ਪਾਕਿਸਤਾਨ ਔਕਾਫ਼ ਬੋਰਡ ਦੇ ਮੁਖੀ ਸਾਦਿਕ ਉਲ-ਫਾਰੂਕ ਅਤੇ ਲਹਿੰਦੇ ਪੰਜਾਬ ਦੇ ਵਜ਼ੀਰ ਰਾਣਾ ਅਸ਼ਰਫ ਸਮੇਤ ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਪਤਵੰਤਿਆਂ ਨੇ ਇਸ ਮੌਕੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਵੀ ਦਿੱਤੀ।

ਬਾਅਦ ਦੁਪਹਿਰ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਕਿਆਰਾ ਸਾਹਿਬ ਤਕ ਨਗਰ ਕੀਰਤਨ ਸਜਾਇਆ ਗਿਆ। ਸਖ਼ਤ ਸੁਰੱਖਿਆ ਪ੍ਰਬੰਧਾਂ ਵਾਲੇ ਨਗਰ ਕੀਰਤਨ ਵਿਚ ਮੁਸਲਿਮ ਭਾਈਚਾਰੇ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਲੰਗਰ ਵੀ ਲਾਏ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,