ਸਿੱਖ ਖਬਰਾਂ

ਗੁਰਦੁਆਰਾ ਸੰਤਪੁਰਾ ਸਾਹਿਬ ਪਟਿਆਲਾ ਗੇਟ ਸੰਗਰੂਰ ਵਿਖੇ ਗੁਰਮਤਿ ਸਮਾਗਮ ਭਲਕੇ

December 22, 2022 | By

ਚੰਡੀਗੜ੍ਹ –  ਗੁਰਦੁਆਰਾ ਸੰਤਪੁਰਾ ਸਾਹਿਬ ਪਟਿਆਲਾ ਗੇਟ ਸੰਗਰੂਰ ਵਿਖੇ ਕੱਲ ਸੰਤ ਬਾਬਾ ਸੁੰਦਰ ਸਿੰਘ ਜੀ ਬੇਦੀ ਅਲੀਬੇਗ ਵਾਲਿਆਂ ਦੀ ਸਲਾਨਾ ਯਾਦ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਸਮਾਗਮ ਨੂੰ ਸਮਰਪਿਤ 23 ਦਸੰਬਰ 2022, ਦਿਨ ਸ਼ੁੱਕਰਵਾਰ ਸਵੇਰ 9 ਵਜੇ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 25 ਦਸੰਬਰ 2022, ਦਿਨ ਐਤਵਾਰ ਸਵੇਰੇ 9 ਵਜੇ ਪਾਏ ਜਾਣਗੇ।
May be an image of 6 people and text
ਇਸ ਮੌਕੇ ਭਾਈ ਕਮਲੇਸ਼ਇੰਦਰ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਜੀ(ਨਾਭਾ ਸਾਹਿਬ ਚੰਡੀਗੜ੍ਹ ਵਾਲੇ), ਭਾਈ ਮਲਕੀਤ ਸਿੰਘ ਜੀ (ਸਿੱਖ ਜਥਾ ਮਾਲਵਾ ), ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ), ਭਾਈ ਪ੍ਰਭਜੋਤ ਸਿੰਘ ਖਾਲਸਾ, ਭਾਈ ਰਾਮ ਸਿੰਘ (ਹੈੱਡ ਗ੍ਰੰਥੀ) ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਸਮਾਗਮ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,