ਸਿੱਖ ਖਬਰਾਂ

ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਇਕਬਾਲ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਦਾ ਹੁਕਮ ਦਿੱਤਾ

February 28, 2019 | By

ਅੰਮ੍ਰਿਤਸਰ: ਤਖਤ ਸ੍ਰੀ ਪਟਨਾ ਸਾਹਿਬ ਦੇ ਸਤਿਕਾਰਤ ਜਥੇਦਾਰ ਦੀ ਹੈਸੀਅਤ ਵਿੱਚ ਗਿਆਨੀ ਇਕਬਾਲ ਸਿੰਘ ‘ਤੇ ਲੱਗ ਰਹੇ ਦੋਸ਼ਾਂ ਦੀ ਜਾਂਚ ਪੜਤਾਲ ਲਈ ਅਕਾਲ ਤਖਤ ਸਾਹਿਬ ਵਲੋਂ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।ਜੋ ਬਹੁਤ ਛੇਤੀ ਹੀ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਭੇਜੇਗੀ। ਇਸਦਾ ਪ੍ਰਗਟਾਵਾ ਅੱਜ ਇਥੇ ਕਾਹਲੀ ਨਾਲ ਬੁਲਾਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ ।

ਉਨ੍ਹਾਂ ਦੱਸਿਆ ਹੈ ਕਿ ਗਠਿਤ ਕੀਤੀ ਸੱਤ ਮੈਂਬਰੀ ਕਮੇਟੀ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਦਮਦਮੀ ਟਕਸਾਲ ਮਹਿਤਾ,ਬਾਬਾ ਸੇਵਾ ਸਿੰਘ ਖਡੂਰ ਸਾਹਿਬ,ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਰਜਿੰਦਰ ਸਿੰਘ ਮਹਿਤਾ, ਨਿਰਮਲ ਸਿੰਘ ਠੇਕੇਦਾਰ ਚੀਫ ਖਾਲਸਾ ਦੀਵਾਨ, ਇੰਦਰਜੀਤ ਸਿੰਘ ਗੋਗੋਆਣੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇੰਦਰਜੀਤ ਸਿੰਘ ਸ਼ਾਮਿਲ ਹਨ ਤੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਹੋਣਗੇ।

(ਸੱਜੇ) ਅਕਾਲ ਤਖਤ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹਰਪ੍ਰੀਤ ਸਿੰਘ (ਖੱਬੇ) ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ (ਸੱਜੇ) ਅਕਾਲ ਤਖਤ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹਰਪ੍ਰੀਤ ਸਿੰਘ (ਖੱਬੇ) ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਤਸਵੀਰ।

ਜਿਕਰਯੋਗ ਹੈ ਕਿ 28 ਜਨਵਰੀ ਨੂੰ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਇੱਕ ਮੈਂਬਰ ਭਾਈ ਕਮਿਕੱਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਪੀ ਇੱਕ ਸ਼ਿਕਾਇਤ ਵਿੱਚ ਗਿਆਨੀ ਇਕਬਾਲ ਸਿੰਘ ਖਿਲਾਫ ਆਚਰਣਹੀਣਤਾ,ਧੱਕੇਸ਼ਾਹੀ ਤੇ ਇੱਕ ਤੋਂ ਵੱਧ ਵਿਆਹ ਕਰਵਾਉਣ ਆਦਿ ਦੇ ਦੋਸ਼ ਲਗਾਏ ਸਨ।

ਇਸ ਤਰ੍ਹਾਂ ਬੀਤੇ ਦਿਨੀ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਨਵੇਂ ਬਣੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਵੀ ਗਿਆਨੀ ਇਕਬਾਲ ਸਿੰਘ ਦੀ ਕਾਰਜਸ਼ੈਲੀ ਤੇ ਸਵਾਲ ਉਠਾਏ ਸਨ।ਅੱਜ ਸਵੇਰ ਹੀ ਅਵਤਾਰ ਸਿੰਘ ਹਿੱਤ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਕਤਰੇਤ ਵਿਖੇ ਪਹੁੰਚ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਨੂੰ ਇੱਕ ਬੰਦ ਲਿਫਾਫਾ ਸੌਪਦਿਆਂ ਕਿਹਾ ਸੀ ਕਿ ਇਹ ਗਿਆਨੀ ਇਕਬਾਲ ਸਿੰਘ ਖਿਲਾਫ ਸ਼ਿਕਾਇਤ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,