ਖਾਸ ਖਬਰਾਂ

ਰਾਜਸੀ ਹਿੱਤਾਂ ਤੋਂ ਪ੍ਰੇਰਿਤ ਸੀ ਅਫਜ਼ਲ ਅਤੇ ਮੇਮਨ ਦੀ ਫਾਸੀ: ਜਸਟਿਸ ਏ.ਪੀ. ਸ਼ਾਹ

September 4, 2015 | By

ਜਸਟਿਸ ਏ.ਪੀ. ਸ਼ਾਹ  

ਜਸਟਿਸ ਏ.ਪੀ. ਸ਼ਾਹ

ਨਵੀਂ ਦਿੱਲੀ (4 ਸਤੰਬਰ, 2015): ਭਾਰਤੀ ਸਰਕਾਰ ਵੱਲੋਂ ਅਫਜਲ ਗੁਰੂ ਅਤੇ ਯਾਕੂਬ ਮੇਮਨ ਨੂੰ ਦਿੱਤੀ ਗਈ ਫਾਸੀ ਦੀ ਸਜ਼ਾ ‘ਤੇ ਸੁਹਿਰਦ ਧਿਰਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ।ਜ਼ਿਆਦਾਤਰ ਸੁਹਿਰਦ ਧਿਰਾਂ ਅਤੇ ਵਿਅਕਤੀ ਇਨਾਂ ਫਾਂਸੀਆਂ ਨੂੰ ਰਾਜਨੀਤੀ ਨਾਲ ਜੋੜ ਕੇ ਵੇਖ ਰਹੀਆਂ ਹਨ। ਜੇਕਰ ਕਾਂਗਰਸ ਨੇ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੋਕੇ ਅਫਜ਼ਲ ਗੂਰੂ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦੇ ਦਿੱਤੀ ਸੀ ਅਤੇ ਭਾਜਪਾ ਨੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ ਵਿੱਚ ਯਾਕੂਬ ਮੇਮਨ ਨੂੰ।

ਦਿੱਲੀ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਏ.ਪੀ. ਸ਼ਾਹ ਨੇ ਦਾਅਵਾ ਕੀਤਾ ਹੈ ਕਿ ਸੰਸਦ ਹਮਲੇ ਦੇ ਦੋਸ਼ੀ ਅਫ਼ਜ਼ਲ ਗੁਰੂ ਤੇ 1993 ਮੁੰਬਈ ਸੀਰੀਅਲ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੇਮਨ ਦੀ ਫਾਂਸੀ ਰਾਜਨੀਤੀ ਤੋਂ ਪ੍ਰੇਰਿਤ ਸੀ।

ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਲਾਅ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਕਿਹਾ ਕਿ ਅਫ਼ਜ਼ਲ ਦੇ ਮਾਮਲੇ ‘ਚ ਕਾਰਜ ਪਾਲਿਕਾ ਵਲੋਂ ਅੜਿੱਕਾ ਖੜ੍ਹਾ ਕੀਤਾ ਗਿਆ। ਜਦਕਿ ਮੇਮਨ ਦੀ ਰਹਿਮ ਦੀ ਪਟੀਸ਼ਨ ਦੇ ਪੱਖ ‘ਚ ਕੁਝ ਆਧਾਰ ਬਚੇ ਸਨ। ਮੇਮਨ ਦੀ ਫਾਂਸੀ ਨੂੰ ਲੈ ਕੇ ਇਕ ਸਵਾਲ ਦੇ ਜਵਾਬ ‘ਚ ਸਾਬਕਾ ਚੀਫ਼ ਜਸਟਿਸ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ ਵਿਚਕਾਰ ਵਿਚਾਰਕ ਮਤਭੇਦ ਸਨ ਤੇ ਇਸ ਤੋਂ ਬਾਅਦ ਇਸ ਮਾਮਲੇ ਨੂੰ ਸਿਖਰ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੂੰ ਭੇਜਿਆ ਗਿਆ। ਜਸਟਿਸ ਸ਼ਾਹ ਨੇ ਇਹ ਵੀ ਕਿਹਾ ਕਿ ਰਹਿਮ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਵੀ ਕਿਸੇ ਨੂੰ 14 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,