ਆਮ ਖਬਰਾਂ » ਸਿੱਖ ਖਬਰਾਂ

ਹਰਦੀਪ ਸਿੰਘ ਸ਼ੇਰਾ ਦੇ ਰਿਸ਼ਤੇਦਾਰ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਭੇਜਿਆ ਜੇਲ੍ਹ

December 2, 2017 | By

ਲੁਧਿਆਣਾ: ਇਸ ਸਾਲ 25 ਫਰਵਰੀ ਨੂੰ ਲੁਧਿਆਣਾ ਦੇ ਪਿੰਡ ਜਗੇੜਾ ਸਥਿਤ ਡੇਰਾ ਸਿਰਸਾ ਵਿਖੇ ਰਮੇਸ਼ ਕੁਮਾਰ ਅਤੇ ਸਤਪਾਲ ਸ਼ਰਮਾ ਦਾ ਕਤਲ ਹੋ ਗਿਆ ਸੀ। ਪੰਜਾਬ ਪੁਲਿਸ ਵਲੋਂ ਕਾਤਲਾਂ ਦੀ ਸੂਹ ਦੇਣ ਵਾਲਿਆਂ ਨੂੰ 50 ਲੱਖ ਰੁਪਏ ਦਾ ਇਨਾਮ ਅਤੇ ਸਬ-ਇੰਸਪੈਕਟਰ ਦੀ ਨੌਕਰੀ ਦੇਣ ਦੇ ਇਸ਼ਤਿਹਾਰ ਵੀ ਲਾਏ ਗਏ ਸਨ।

ਹਰਦੀਪ ਸਿੰਘ ਸ਼ੇਰਾ ਦੇ ਰਿਸ਼ਤੇਦਾਰ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਭੇਜਿਆ ਜੇਲ੍ਹ

ਹਰਦੀਪ ਸਿੰਘ ਸ਼ੇਰਾ ਦੇ ਰਿਸ਼ਤੇਦਾਰ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ‘ਚ ਭੇਜਿਆ ਜੇਲ੍ਹ

ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਰਦੀਪ ਸਿੰਘ ਸ਼ੇਰਾ ਦੇ ਮਾਮੇ ਦੇ ਪੁੱਤਰ ਅਮਰਿੰਦਰ ਸਿੰਘ ਮਿੰਟੂ ਵਾਸੀ ਸਲਾਣਾ ਦੁੱਲਾ ਸਿੰਘ ਵਾਲਾ, ਉਸ ਦੇ ਦੋਸਤ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਰਵੀਪਾਲ ਭੂੰਡਾ ਨੂੰ ਮਲੌਦ ਪੁਲਿਸ ਨੇ ਪ੍ਰੋਡਕਸ਼ਨ ਵਰੰਟਾਂ ’ਤੇ ਲਿਆਂਦਾ ਸੀ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਗੇੜਾ ਵਿਖੇ ਹੋਏ ਡੇਰਾ ਸਿਰਸਾ ਦੇ ਪੈਰੋਕਾਰਾਂ ਦੇ ਕਤਲ ‘ਚ ਵਰਤੇ ਗਏ ਹਥਿਆਰ ਹਰਦੀਪ ਸਿੰਘ ਸ਼ੇਰਾ ਦੇ ਰਿਸ਼ਤੇਦਾਰ ਅਮਰਿੰਦਰ ਸਿੰਘ ਅਤੇ ਉਸਦੇ ਦੋਸਤਾਂ ਨੇ ਮੇਰਠ ਤੋਂ ਲਿਆ ਕੇ ਸ਼ੇਰਾ ਨੂੰ ਦਿੱਤੇ ਸਨ। ਮਲੌਦ ਪੁਲਿਸ ਵੱਲੋਂ ਕੱਲ੍ਹ (1 ਦਸੰਬਰ, 2017) ਤਿੰਨਾਂ ਗ੍ਰਿਫਤਾਰ ਬੰਦਿਆਂ ਨੂੰ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਸਬੰਧਤ ਖ਼ਬਰ:

ਮੀਡੀਆ ਰਿਪੋਰਟਾਂ: ਜਗਜੀਤ ਸਿੰਘ ਜੱਗੀ ਨਾਂ ਦੇ ਸਿੱਖ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਜੰਮੂ ਤੋਂ ਚੁੱਕਿਆ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,