ਸਿੱਖ ਖਬਰਾਂ

ਗੁ. ਗਿਆਨ ਗੋਦੜੀ ਸਾਹਿਬ ਹਰਿਦੁਆਰ ਵਾਲੀ ਜਗਾ ‘ਤੇ ਸਰਕਾਰ ਨੇ ਨਹੀਂ ਕਰਨ ਦਿੱਤਾ ਸਮਾਗਮ, ਸੈਕੜੇ ਸਿੱਖ ਗ੍ਰਿਫਤਾਰ

November 6, 2014 | By

ਹਰਿਦੁਆਰ( 6 ਨਵੰਬਰ, 2014): ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ ‘ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਾ ਰਹੇ ਸਿੱਖਾਂ ਨੂੰ ਹਰਿਦੂਆਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਗੁਰਬਚਨ ਸਿੰਘ ਬੱਬਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਗੁਰਬਚਨ ਸਿੰਘ ਬੱਬਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁਖੀ ਗੁਰਚਰਨ ਸਿੰਘ ਬੱਬਰ ਸਮੇਤ ਕਈ ਪ੍ਰਮੁੱਖ ਸਿੱਖ ਆਗੂਆਂ ਨੂੰ ਅੱਜ ਸਵੇਰੇ 4 ਵਜੇ ਜਵਾਲਾਪੂਰੀ ਸਬਜ਼ੀ ਮੰਡੀ ਵਿੱਚ ਗ੍ਰਿਫਤਾਰ ਕਰ ਲਿਆ।ਗੁਰਬਚਨ ਸਿੰਘ ਬੱਬਰ ਨੇ ਐਲਾਨ ਕੀਤਾ ਸੀ ਕਿ ਉਹ ਗੁਰੂ ਨਾਨਕ ਸਾਹਿਬ ਦਾ ਗੁਰ ਪੂਰਬ ਇਤਿਹਾਸਕ ਅਸਥਾਨ ਗੁ. ਗਿਆਨ ਗੋਦੜੀ ਹਰਿ ਕੀ ਪਾਉੜੀ ਹਰਿਦੁਆਰ ਵਿੱਖੇ ਮਨਾਉਣਗੇ।

ਇੱਥੇ ਇਹ ਵਰਨਣਯੋਗ ਹੈ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਗੁਰੂ ਨਾਨਕ ਸਾਹਿਬ ਨੇ ਪੰਡਿਤਾਂ ਵੱਲੋਂ ਸੂਰਜ਼ ਨੂੰ ਪਾਣੀ ਦੇਣ ਦੇ ਕਰਮਕਾਂਡ ਦਾ ਖੰਡਨ ਕਰਦਿਆਂ ਉਨ੍ਹਾਂ ਨੂੰ ਗਿਆਨ ਦੀ ਦਾਤ ਬਖਸ਼ੀ ਸੀ।ਇੱਥੇ ਉਨ੍ਹਾਂ ਦੀ ਯਾਦ ਵਿੱਚ ਬਣੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨੂੰ ਨਵੰਬਰ 1984 ਵਿੱਚ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਦੌਰਾਨ ਹਿੰਦੂਤਵੀ ਜਨੂੰਨੀਆਂ ਨੇ ਢਾਹ ਦਿੱਤਾ ਸੀ।

ਸਿੱਖ ਕਾਨਫਰੰਸ ਦੇ ਇੱਕ ਪ੍ਰਤੀਨਿਧ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਪ੍ਰਸ਼ਾਸ਼ਨ ਨੇ ਸਿੱਖਾਂ ਨੂੰ ਹਰਿ ਕੀ ਪਾਉੜੀ ਵਿਖੇ ਗੁਰਦੂਆਰਾ ਗਿਆਨ ਗੋਦੜੀ ਸਾਹਿਬ ਦੀ ਇਤਿਹਾਸਕ ਜਗਾ ‘ਤੇ ਗੁਰੂ ਨਾਨਕ ਸਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦੀ ਆਗਿਆ ਨਹੀਂ ਦਿੱਤੀ।

ਉਨ੍ਹਾਂ ਦੱਸਿਆ ਕਿ ਸੈਕੜੇ ਸਿੱਖ ਬੀਬੀਆਂ, ਬੱਚਿਆਂ ਅਤੇ ਬੁਜ਼ਰਗਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ।ਸਿੱਖ ਇਸ ਇਤਿਹਾਸਕ ਜਗਾ ‘ਤੇ ਗੁਰਦੁਆਰਾ ਸਾਹਿਬ ਦੀ ਦੁਬਾਰਾ ਉਸਾਰੀ ਕਰਨਾ ਚਾਹੁੰਦੇ ਹਨ, ਪਰ ਪ੍ਰਸ਼ਾਸ਼ਨ ਅਤੇ ਭਾਰਤੀ ਹਕੂਮਤ ਨੇ ਅਜਿਹਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,