ਸਿੱਖ ਖਬਰਾਂ

ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ‘ਚ ਭਾਜਪਾ ਦੇ ਦਖਲ ਬਾਰੇ ਸ਼੍ਰੋਮਣੀ ਕਮੇਟੀ ਜਾਗੀ

January 24, 2019 | By

ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਬੋਰਡ ਨਾਂਦੇੜ ਦੇ ਪ੍ਰਧਾਨ ਦੀ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦਵਿੰਦਰਾ ਫੜਨਵੀਸ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟ ਕੀਤਾ ਹੈ।

ਤਖਤ ਸ੍ਰੀ ਹਜ਼ੂਰ ਸਾਹਿਬ ਦੀ ਤਸਵੀਰ।

ਲੌਂਗੋਵਾਲ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਅਤੇ ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੀ ਧਾਰਾ 11 ਨੂੰ ਆਪਣੇ ਮੂਲ ਰੂਪ ਅਨੁਸਾਰ ਹੀ ਲਾਗੂ ਕਰਵਾ ਕੇ ਬੋਰਡ ਦੇ ਮੈਂਬਰਾਂ ਵਿੱਚੋਂ ਹੀ ਪ੍ਰਧਾਨ ਦੀ ਚੋਣ ਕੀਤੀ ਜਾਵੇ।

ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਵੰਬਰ 1920 ਵਿਚ ਸਿੱਖ ਗੁਰਦੁਆਰਿਆਂ ਦੀ ਮਰਿਆਦਾ ਕਾਇਮ ਰੱਖਣ ਲਈ ਹੋਂਦ ਵਿਚ ਆਈ ਸੀ।ਕਈਂ ਦਹਾਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਪੰਥ ਦੇ ਹਿੱਤ ਵਿਚ ਗੁਰਦੁਆਰਾ ਸਾਹਿਬਾਨਾਂ ਦੀ ਸੁਚੱਜੀ ਸੇਵਾ ਸੰਭਾਲ ਵਿਚ ਭੂਮਿਕਾ ਨਿਭਾਈ। ਪਰ ਅੱਜ ਇੱਕ ਪਰਿਵਾਰ ਦੇ ਕਬਜੇ ਅਤੇ ਸਿਆਸਤੀ ਦਖਲਾਂ ਕਾਰਣ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਮੂਲ ਉਦੇਸ਼ਾਂ ਤੋਂ ਦੂਰ ਹੋ ਚੁੱਕੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,