ਸਿੱਖ ਖਬਰਾਂ

ਭਾਈ ਜਗਤਾਰ ਸਿੰਘ ਹਵਾਰਾ ਵਿਰੁੱਧ ਮੋਗਾ ਕੇਸ ਦੀ ਸੁਣਵਾਈ 19 ਦਸੰਬਰ ਤਕ ਟਲੀ

December 16, 2017 | By

ਮੋਗਾ/ ਲੁਧਿਆਣਾ: ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਮੋਗਾ ਕੇਸ ਦੀ ਸੁਣਵਾਈ ਅੱਜ (16 ਦਸੰਬਰ, 2017) ਐਡੀਸ਼ਨਲ ਸੈਸ਼ਨ ਜੱਜ ਦੇ ਛੁੱਟੀ ‘ਤੇ ਹੋਣ ਕਾਰਨ ਨਹੀਂ ਹੋ ਸਕੀ ਅਤੇ ਅਗਲੀ ਤਰੀਕ 19 ਦਸੰਬਰ ਪਾ ਦਿੱਤੀ ਗਈ।

ਇਹ ਮਾਮਲਾ 18 ਫਰਵਰੀ, 2005 ਨੂੰ ਐਫ.ਆਈ.ਆਰ. ਨੰ: 10 ਤਹਿਤ ਥਾਣਾ ਬੱਧਨੀ ਕਲਾਂ ਵਿਖੇ ਭਾਰਤੀ ਦੰਡ ਵਿਧਾਨ ਦੀ ਧਾਰਾ 307, 323, 183, 353, 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਸੀ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)

ਹੇਠਲੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ 30 ਨਵੰਬਰ, 2017 ਨੂੰ ਦੋਸ਼ ਪੱਤਰ ਮਨਜ਼ੂਰ ਕਰਕੇ ਮੁਕੱਦਮਾ ਮੋਗਾ ਦੀ ਸੈਸ਼ਨ ਅਦਾਲਤ ‘ਚ ਚਲਾਉਣ ਦੀ ਹਦਾਇਤ ਦਿੱਤੀ ਸੀ।

ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ, “ਐਡੀਸ਼ਨਲ ਸੈਸ਼ਨਸ ਜੱਜ ਟੀ.ਸੀ. ਮੰਗਲਾ ਅੱਜ ਛੁੱਟੀ ‘ਤੇ ਸਨ ਹੁਣ ਇਹ ਮੁਕੱਦਮਾ 19 ਦਸੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।”

ਸਬੰਧਤ ਖ਼ਬਰ:

ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ …

ਉਨ੍ਹਾਂ ਦੱਸਿਆ ਕਿ ਇਸ ਸਾਲ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਭਾਈ ਜਗਤਾਰ ਸਿੰਘ ਨੂੰ ਉਨ੍ਹਾਂ ਦੇ ਕਾਗਜ਼ਾਂ ‘ਚ ‘ਬਕਾਇਆ’ ਮੁਕੱਦਮਿਆਂ ਬਾਰੇ ਦੱਸਿਆ ਸੀ।

ਉਨ੍ਹਾਂ ਕਿਹਾ, “ਜਦੋਂ ਸਾਨੂੰ ਇਨ੍ਹਾਂ ਮਾਮਲਿਆਂ ਬਾਰੇ ਪਤਾ ਲੱਗਿਆ ਤਾਂ ਅਸੀਂ ਹੇਠਲੀ ਅਦਾਲਤਾਂ ‘ਚ ਇਨ੍ਹਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਅਰਜ਼ੀਆਂ ਲਾਈਆਂ। ਕਈ ਮਾਮਲਿਆਂ ‘ਚ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਭਾਈ ਜਗਤਾਰ ਸਿੰਘ ਹਵਾਰਾ ਦੀ ਲੋੜ ਨਹੀਂ ਹੈ ਜਦਕਿ ਕੁਝ ਮਾਮਲਿਆਂ ‘ਚ ਪੁਲਿਸ ਵਲੋਂ ਦੋਸ਼ ਪੱਤਰ ਪੇਸ਼ ਕੀਤੇ ਗਏ ਹਨ। ਜਿਸ ਨਾਲ ਅਦਾਲਤੀ ਕਾਰਵਾਈ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ।”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Hearing in Moga case against Bhai Jagtar Singh Hawara postponed to December 19 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,