
November 19, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: 10 ਨਵੰਬਰ 2016 ਨੂੰ ‘ਸਰਬੱਤ ਖ਼ਾਲਸਾ’ ਕਰਵਾਉਣ ਦੇ ਮਾਮਲੇ ‘ਚ ਪੁਲਿਸ ਵੱਲੋਂ ਨਾਜਾਇਜ਼ ਤਰੀਕੇ ਨਾਲ ਲੋਕਾਂ ਨੂੰ ਹਿਰਾਸਤ ‘ਚ ਰੱਖਣ ਅਤੇ ਉਨ੍ਹਾਂ ਦੇ ਜ਼ਮਾਨਤੀ ਬਾਂਡ ਨਾ ਮੰਨਣ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ‘ਚ ਸਾਵਧਾਨੀ ਦੇ ਤੌਰ ‘ਤੇ ਸੂਬੇ ਦੇ ਵੱਖ-ਵੱਖ ਥਾਣਿਆਂ ‘ਚ 134 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਪੁੱਛਗਿੱਛ ਕਰਕੇ ਛੱਡ ਦਿੱਤਾ ਹੈ। ਜੱਜ ਜਤਿੰਦਰ ਚੌਹਾਨ ਨੇ ਸਰਕਾਰ ਦੇ ਇਸ ਜਵਾਬ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਫਾਈਲ ਫੋਟੋ
ਜ਼ਿਕਰਯੋਗ ਹੈ ਕਿ ਐਡਵੋਕੇਟ ਸਿਮਰਨਜੀਤ ਸਿੰਘ ਨੇ ਹਾਈ ਕੋਰਟ ‘ਚ ਪੀਟਸ਼ਨ ਦਾਖਲ ਕਰਕੇ ਦੱਸਿਆ ਸੀ ਕਿ ਉਨ੍ਹਾਂ ਨੇ ਇਹ ਪਟੀਸ਼ਨ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਆਦੇਸ਼ ‘ਤੇ ਦਾਖਲ ਕੀਤੀ ਸੀ। ਦਾਖਲ ਪਟੀਸ਼ਨ ‘ਚ ਉਨ੍ਹਾਂ ਨੇ ਇਸ ਤਰ੍ਹਾਂ ਦੇ 46 ਲੋਕਾਂ ਦੀ ਸੂਚੀ ਹਾਈ ਕੋਰਟ ਨੂੰ ਸੌਂਪੀ ਸੀ ਜਿਨ੍ਹਾਂ ਨੂੰ ਪੁਲਿਸ ਨੇ ਵੱਖ-ਵੱਖ ਜੇਲ੍ਹਾਂ ‘ਚ ਹਿਰਾਸਤ ‘ਚ ਰੱਖਿਆ ਗਿਆ ਸੀ।
Related Topics: Advocate Simranjit Singh, Arrests of sikh youth in punjab, Babu Baljit Singh Daduwal, Punjab and Haryana High Court, Sarbat Khalsa 2016