ਖਾਸ ਖਬਰਾਂ » ਸਿੱਖ ਖਬਰਾਂ

ਹਿਸਾਰ ‘ਚ ਸਿੱਖ ਪਰਿਵਾਰ ਦੀ ਕੱੁਟ-ਮਾਰ ਦਾ ਮਾਮਲਾ: ਪਰਿਵਾਰ ਨੂੰ ਇਨਸਾਫ ਨਾ ਦਿੱਤਾ ਤਾਂ 25 ਨੂੰ ਖੱਟਰ ਦਾ ਡੱਬਵਾਲੀ ਰੈਲੀ ‘ਚ ਵਿਰੋਧ ਕਰਾਗੇ

August 21, 2018 | By

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਹਿਸਾਰ ਦੇ ਵਿਸ਼ਵਕਰਮਾ ਗੁਰਦੁਆਰਾ ਵਿਖੇ ਸਿੱਖ ਭਾਈਚਾਰੇ ਤੇ ਹੋਰਨਾਂ ਵਰਗਾਂ ਦੇ ਆਗੂਆਂ ਦੀ ਬੈਠਕ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਭਾਟੀ ਨੇ ਕਿਹਾ ਕਿ ਹਿਸਾਰ ਵਿਖੇ ਵਸਦੇ ਸਿੱਖ ਪਰਿਵਾਰ ਦੇ ਮੈਂਬਰਾਂ ’ਤੇ ਕਾਨੂੰਨ ਦੀ ਪੜਾਈ ਕਰਦੇ ਵਿਿਦਆਰਥੀ ਵੱਲੋਂ ਕੀਤੇ ਹਮਲਾ ਨਿੰਦਣਯੋਗ ਕਾਰਵਾਈ ਹੈ ਕਿਉਂਕਿ ਅਜਿਹੇ ਹਮਲੇ ਹਰਿਆਣਾ ਵਿੱਚ ਪਿਛਲੇ ਕੁਝ ਸਾਲਾਂ ਤੋਂ ਸਿੱਖਾਂ ’ਤੇ ਲਗਾਤਾਰ ਹੁੰਦੇ ਆ ਰਹੇ ਹਨ ਅਤੇ ਉੱਥੇ ਸਿੱਖ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਡੱਬਵਾਲੀ ਵਿੱਚ ਐੱਸ.ਡੀ.ਐੱਮ. ਨੂੰ ਮੰਗ ਪੱਤਰ ਸੌਂਪਦੇ ਸਿੱਖ ਭਾਈਚਾਰੇ ਅਤੇ ਹੋਰ ਵਰਗਾਂ ਦੇ ਆਗੂ।

ਇਸ ਮੌਕੇ ਪਰਮਜੀਤ ਮਾਖਾ, ਅਮਰਜੀਤ ਹੌਲਦਾਰ, ਕੁਲਦੀਪ ਭਾਂਬੂ, ਡਾ. ਸੀਤਾਰਾਮ ਅਤੇ ਸਰਵਜੀਤ ਸਿੰਘ ਨੇ ਪੀੜਤ ਪਰਿਵਾਰ ’ਦੇ ਦਰਜ ਝੂਠਾ ਕੇਸ ਵਾਪਸ ਲੈਣ ਅਤੇ ਝੂਠਾ ਕੇਸ ਬਣਾਉਣ ਵਾਲੇ ਥਾਣਾ ਮੁਖੀ ਨੂੰ ਤੁਰੰਤ ਬਰਖਾਸਤ ਕਰਨ ਲਈ ਕਿਹਾ ਹੈ।

ਬੈਠਕ ਮਗਰੋਂ ਸੰਗਤ ਨੇ ਐੱਸਡੀਐੱਮ ਸੁਰਿੰਦਰ ਸਿੰਘ ਬੈਨੀਵਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸਿੱਖ ਪਰਿਵਾਰ ਨੂੰ ਇਨਸਾਫ ਨਾ ਦਿਤਾ ਤਾਂ ਉਹ 25 ਅਗਸਤ ਨੂੰ ਡੱਬਵਾਲੀ ‘ਚ ਹੋਣ ਵਾਲੀ ਰੈਲੀ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨਗੇ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ‘ਚ ਕਾਨੂੰਨ ਦੀ ਪੜਾਈ ਕਰ ਰਹੇ 4-5 ਿਿਵਦਆਰਥੀਆਂ ਵੱਲੋਂ 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੇਂਡ ਮਾੱਲ ਵਿਚ ਮਸਟਰਡ ਰੇਸਟੋਰੈਂਟ ‘ਤੇ ਦੁਪਹਿਰ ਦੀ ਰੋਟੀ ਖਾਣ ਉਪਰੰਤ ਆਪਣੇ ਘਰ ਜਾਣ ਵਾਸਤੇ ਬਾਹਰ ਨਿਕਲੇ ਪਰਿਵਾਰ ਨਾਲ ਅੰਮ੍ਰਿਤਧਾਰੀ ਬੀਬੀ ਵੱਲੋਂ ਦਸਤਾਰ ਸਜਾਏ ਜਾਣ ਨੂੰ ਲੈ ਕੇ ਭੱਦੀ ਟਿੱਪਣੀਆਂ ਕਸਦੇ ਹੋਏ ਸਿੱਖਾਂ ਨੂੰ ਹਰਿਆਣਾ ’ਚ ਨਾ ਰਹਿਣ ਦੇਣ ਦੀ ਸਲਾਹ ਦਿੱਤੀ ਸੀ।

ਇਸ ਘਟਨਾ ਦੌਰਾਨ 7 ਮਹੀਨੇ ਦੀ ਗਰਭਵਤੀ ਬੀਬੀ ਸਿਮਰਨ ਕੌਰ ਵੱਲੋਂ ਪੇਟ ’ਚ ਲੱਤਾਂ ਮਾਰਣ ਦਾ ਦੋਸ਼ ਵੀ ਿਿਵਦਆਰਥੀਆਂ ’ਤੇ ਲਗਾਇਆ ਗਿਆ ਹੈ। ਇਸ ਘਟਨਾ ’ਚ ਤਰਨਪ੍ਰੀਤ ਸਿੰਘ ਅਤੇ ਜੋਗਿੰਦਰ ਸਿੰਘ ਦੀ ਦਾੜ੍ਹੀ ਅਤੇ ਦਸਤਾਰ ’ਤੇ ਹੱਥ ਪਾਉਂਦੇ ਹੋਏ ਗੰਭੀਰ ਸੱਟਾ ਮਾਰੀਆਂ ਗਈਆਂ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , ,