ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਭਗਵੰਤ ਮਾਨ ਕਿੰਨਾ ਕੁ ਸਿਆਣਾ; ਸਭ ਜਾਣਦੇ ਹਨ; ਗੱਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਾਂਗੇ: ਬੈਂਸ ਭਰਾ

September 24, 2016 | By

ਲੁਧਿਆਣਾ: ਆਵਾਜ਼-ਏ-ਪੰਜਾਬ ਦੇ ਆਗੂ ਨਵਜੋਤ ਸਿੱਧੂ ਵੱਲੋਂ ਪਾਰਟੀ ਨਾ ਬਣਾਉਣ ਦੇ ਐਲਾਨ ਤੋਂ ਬਾਅਦ ਕੱਲ੍ਹ ਆਵਾਜ਼-ਏ-ਪੰਜਾਬ ਫਰੰਟ ਨਾਲ ਜੁੜੇ ਵਿਧਾਇਕ ਸਿਮਰਜੀਤ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਫਰੰਟ ਹਰ ਹਾਲ ’ਚ ਵਿਧਾਨ ਸਭਾ ਚੋਣਾਂ ਲੜੇਗਾ। ਆਵਾਜ਼-ਏ-ਪੰਜਾਬ ਫਰੰਟ ਚੋਣਾਂ ਤੋਂ ਪਹਿਲਾਂ ਸਹੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲੜੇਗਾ ਅਤੇ ਇਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਖ਼ੁਦ ਹੋਣਗੇ। ਵਿਧਾਇਕ ਬੈਂਸ ਭਰਾਵਾਂ ਨੇ ਇਹ ਗੱਲ ਵੀ ਸਪੱਸ਼ਟ ਕੀਤੀ ਕਿ ਉਨ੍ਹਾਂ ਦਾ ਮੋਰਚਾ ਕਦੇ ਵੀ ਅਕਾਲੀ-ਭਾਜਪਾ ਸਰਕਾਰ ਦਾ ਸਾਥ ਨਹੀਂ ਦੇਵੇਗਾ। ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੋਵੇਂ ਕੋਟਮੰਗਲ ਸਿੰਘ ਨਗਰ ਸਥਿਤ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।

ਲੁਧਿਆਣਾ ਵਿਖੇ ਆਪਣੇ ਦਫਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਭਰਾ

ਲੁਧਿਆਣਾ ਵਿਖੇ ਆਪਣੇ ਦਫਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਭਰਾ

ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਨਵਜੋਤ ਸਿੱਧੂ ਨੇ ਜੋ ਪ੍ਰੈਸ ਨੋਟ ਜਾਰੀ ਕਰਕੇ ਪਾਰਟੀ ਨਾ ਬਣਾਉਣ ਦਾ ਫ਼ੈਸਲਾ ਲਿਆ, ਉਹ ਉਨ੍ਹਾਂ ਦੋਹਾਂ ਭਰਾਵਾਂ ਅਤੇ ਵਿਧਾਇਕ ਪਰਗਟ ਸਿੰਘ ਦੀ ਸਹਿਮਤੀ ਨਾਲ ਹੀ ਲਿਆ ਸੀ। ਇਸ ਬਿਆਨ ਤੋਂ ਪਹਿਲਾਂ ਸਿੱਧੂ ਦੇ ਦਿੱਲੀ ਵਾਲੇ ਘਰ ਵਿੱਚ ਉਨ੍ਹਾਂ ਤਿੰਨਾਂ ਦੀ ਮੀਟਿੰਗ ਹੋਈ ਸੀ, ਜਿੱਥੇ ਇਸ ਗੱਲ ’ਤੇ ਡੂੰਘਾਈ ਨਾਲ ਚਰਚਾ ਕੀਤੀ ਗਈ ਕਿ ਜੇ ਚੌਥਾ ਫਰੰਟ ਬਣਦਾ ਹੈ ਤਾਂ ਉਸ ਦਾ ਸਿੱਧਾ ਫਾਇਦਾ ਸਰਕਾਰ ਨੂੰ ਮਿਲੇਗਾ ਅਤੇ ਉਹ ਲੋਕ ਕਦੇ ਨਹੀਂ ਚਾਹੁੰਦੇ ਕਿ ਬਾਦਲ ਸਰਕਾਰ ਮੁੜ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਵੇ। ਉਨ੍ਹਾਂ ਕਿਹਾ ਕਿ ਅਜੇ ਵੀ ਸੁੱਚਾ ਸਿੰਘ ਛੋਟੇਪੁਰ ਤੇ ਧਰਮਵੀਰ ਗਾਂਧੀ ਉਨ੍ਹਾਂ ਦੇ ਸੰਪਰਕ ’ਚ ਹਨ ਅਤੇ ਆਉਣ ਵਾਲੇ ਸਮੇਂ ’ਚ ਉਹ ਸਾਰੇ ਪੰਜਾਬ ਦੇ ਹਿੱਤਾਂ ਲਈ ਇੱਕਠੇ ਹੋ ਕੇ ਚੋਣਾਂ ਲੜਣਗੇ। ਉਨ੍ਹਾਂ ਕਿਹਾ ਕਿ ਉਹ ਗੱਲ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਉਹ ਸਾਰੀਆਂ ਸੀਟਾਂ ’ਤੇ ਚੋਣਾਂ ਨਹੀਂ ਲੜਨਗੇ, ਬਲਕਿ ਜਿੱਥੇ ਉਨ੍ਹਾਂ ਨੂੰ ਜੇਤੂ ਉਮੀਦਵਾਰ ਨਜ਼ਰ ਆਉਣਗੇ, ਉਥੇ ਹੀ ਚੋਣਾਂ ਲੜ ਕੇ ਕਿਸੇ ਚੰਗੀ ਪਾਰਟੀ ਨਾਲ ਗੱਠਜੋੜ ਕਰਨਗੇ।

ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਦੋਂ ਪੁੱਛਿਆ ਕਿ ‘ਆਪ’ ਦੇ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ‘ਆਪ’ ਕਿਸੇ ਨਾਲ ਗੱਠਜੋੜ ਨਹੀਂ ਕਰੇਗਾ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਭਗਵੰਤ ਮਾਨ ਕਿੰਨੇ ਸੂਝਵਾਨ ਤੇ ਬੁੱਧੀਮਾਨ ਹਨ, ਉਸ ਬਾਰੇ ਸਭ ਨੂੰ ਪਤਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਇਹ ਨਹੀਂ ਕਿਹਾ ਕਿ ਉਹ ਗੱਠਜੋੜ ਕਰਨਾ ਚਾਹੁੰਦੇ ਹਨ, ਇਸ ਕਾਰਨ ਉਨ੍ਹਾਂ ਨੂੰ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,