ਆਮ ਖਬਰਾਂ » ਸਿੱਖ ਖਬਰਾਂ

ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਬਣਾਈ ਮਨੁੱਖੀ ਚੇਨ

February 27, 2016 | By

ਫਰੀਦਕੋਟ: ਅੱਜ ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਮਨੁੱਖੀ ਕੜੀ ਬਣਾਈ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ। ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੁਨਾਈਟਿਡ ਅਕਾਲੀ ਦਲ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਰìਖਆ ਗਿਆ ਸੀ।

ਸਿੱਖ ਜਥੇਬੰਦੀਆਂ ਨੇ ਬਣਾਈ ਮਨੁੱਖੀ ਚੇਨ

ਸਿੱਖ ਜਥੇਬੰਦੀਆਂ ਨੇ ਬਣਾਈ ਮਨੁੱਖੀ ਚੇਨ

ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸਿੱਖ ਸਿਆਸਤ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸੰਗਤਾਂ ਤੇ ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀ, ਸਰਬੱਤ ਖਾਲਸਾ ਦੇ ਜਥੇਦਾਰਾਂ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਰਗਾੜੀ ਸ਼ਹੀਦੀ ਕਾਨਫਰੰਸ ਵਿੱਚ ਪਾਸ ਕੀਤੇ ਗਏ ਮਤਿਆਂ ਨੂੰ ਲਾਗੂ ਕਰਨ ਦੀ ਮੰਗ ਲੈ ਕੇ ਇਹ ਮਨੁੱਖੀ ਕੜੀ ਬਣਾਈ ਗਈ ਹੈ।

ਇਸ ਦੌਰਾਨ ਸ.ਸਿਮਰਨਜੀਤ ਸਿੰਘ ਮਾਨ, ਭਾਈ ਗੁਰਦੀਪ ਸਿੰਘ ਬਠਿੰਡਾ, ਬੀਬੀ ਪ੍ਰੀਤਮ ਕੌਰ, ਬਾਬਾ ਪਰਦੀਪ ਸਿੰਘ ਚਾਂਦਪੁਰਾ, ਪ੍ਰੋ.ਮੋਹਿੰਦਰਪਾਲ ਸਿੰਘ, ਭਾਈ ਪਰਮਜੀਤ ਸਿੰਘ ਸਹੌਲੀ ਸਮੇਤ ਹੋਰ ਕਈ ਸਿੱਖ ਆਗੂ ਹਾਜਿਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,