ਸਿੱਖ ਖਬਰਾਂ

ਜੇ ਮਹਾਂਰਾਸ਼ਟਰ ਸਰਕਾਰ ਨੇ ਸਿੱਖਾਂ ਪ੍ਰਤੀ ਗਲਤ ਜਾਣਕਾਰੀ ਨਾ ਹਟਾਈ ਤਾਂ ਅਦਾਲਤ ਜਾਵਾਂਗੇ: ਦਮਦਮੀ ਟਕਸਾਲ

July 18, 2017 | By

ਅੰਮ੍ਰਿਤਸਰ: ਮਹਾਰਾਸ਼ਟਰ ਦੇ ਸਕੂਲਾਂ ਵਿੱਚ ਨੌਵੀਂ ਜਮਾਤ ਦੀ ‘ਇਤਿਹਾਸ ਤੇ ਰਾਜਨੀਤੀ ਸ਼ਾਸਤਰ’ ਦੀ ਕਿਤਾਬ ਦੇ ਸਫ਼ਾ ਨੰਬਰ ਛੇ ਅਤੇ ਦਸ ’ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ “ਅਤਿਵਾਦੀ” ਦੱਸੇ ਜਾਣ ’ਤੇ ਦਮਦਮੀ ਟਕਸਾਲ ਨੇ ਇਤਰਾਜ਼ ਪ੍ਰਗਟਾਉਂਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਸਬੰਧਤ ਧਿਰਾਂ ਨੂੰ ਚਿੱਠੀਆਂ ਭੇਜ ਕੇ ਕਿਤਾਬ ਵਿੱਚੋਂ ਉਪਰੋਕਤ ਗੱਲ ਹਟਾਉਣ ਦੀ ਅਪੀਲ ਕੀਤੀ ਹੈ। ਟਕਸਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਪਾਠਕ੍ਰਮ ਵਿੱਚ ਸੋਧ ਨਾ ਕੀਤੀ ਗਈ ਤਾਂ ਕਾਨੂੰਨੀ ਕਾਰਵਾਈ ਲਈ ਅਦਾਲਤ ‘ਚ ਪਹੁੰਚ ਕੀਤੀ ਜਾਏਗੀ।

ਸਬੰਧਤ ਖ਼ਬਰ:

ਮਹਾਰਾਸ਼ਟਰ ‘ਚ 9ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਚ ਪੱਖਪਾਤੀ ਜਾਣਕਾਰੀ, ਸਿੱਖ ਕਤਲੇਆਮ ਦਾ ਜ਼ਿਕਰ ਨਹੀਂ …

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਸਕੂਲਾਂ ਵਿੱਚ ਪੜ੍ਹਾਈ ਜਾ ਰਹੀ ਸਟੇਟ ਬਿਊਰੋ ਆਫ਼ ਟੈਕਸਟ ਬੋਰਡ ਦੀ ਕਿਤਾਬ ਵਿੱਚ ਸੰਤ ਜਰਨੈਲ ਸਿੰਘ ਲਈ ‘ਅਤਿਵਾਦੀ’ ਸ਼ਬਦ ਵਰਤਿਆ ਗਿਆ ਹੈ, ਜਦੋਂ ਕਿ ਭਾਰਤ ਸਰਕਾਰ ਤੇ ਸੂਬਾ ਸਰਕਾਰ ਕੋਲ ਅਜਿਹਾ ਕੋਈ ਰਿਕਾਰਡ ਨਹੀਂ ਹੈ ਅਤੇ ਨਾ ਕਿਸੇ ਥਾਣੇ ਵਿੱਚ ਕੋਈ ਐਫ.ਆਈ.ਆਰ. ਦਰਜ ਹੈ। ਉਨ੍ਹਾਂ ਆਖਿਆ ਕਿ ਇਸ ਗ਼ਲਤ ਜਾਣਕਾਰੀ ਨਾਲ ਵਿਦਿਆਰਥੀਆਂ ਵਿੱਚ ਸਿੱਖ ਭਾਈਚਾਰੇ ਬਾਰੇ ਗ਼ਲਤ ਭਾਵਨਾ ਤੇ ਨਫ਼ਰਤ ਪੈਦਾ ਹੋ ਸਕਦੀ ਹੈ।

history and political science Maharashtra

ਇਸ ਮਾਮਲੇ ਨੂੰ ਨਜਿੱਠਣ ਲਈ ਇਕ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਮਹਾਰਾਸ਼ਟਰ ਦੇ ਸਿੱਖ ਆਗੂ ਜਸਪਾਲ ਸਿੰਘ ਸਿੱਧੂ, ਚਰਨਜੀਤ ਸਿੰਘ ਹੈਪੀ (ਗੁਰਦੁਆਰਾ ਕਮੇਟੀ, ਕੁਮੋਠਾ ਦੇ ਪ੍ਰਧਾਨ), ਇੰਦਰਜੀਤ ਸਿੰਘ ਬੱਲ ਅਤੇ ਮਲਕੀਅਤ ਸਿੰਘ ਬੱਲ ਸ਼ਾਮਲ ਹਨ।

ਸਬੰਧਤ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Vicious Propaganda Against Sikh Struggle in Maharashtra School Curriculum book …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,