ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਐਸਵਾਈਐਲ: ਜੇ ਪੰਜਾਬ ਦੇ ਵਿਰੁੱਧ ਫੈਸਲਾ ਆਇਆ ਤਾਂ ਕਾਂਗਰਸ ਦੇ ਸਾਰੇ ਵਿਧਾਇਕ ਅਸਤੀਫਾ ਦੇ ਦੇਣਗੇ: ਕੈਪਟਨ

July 25, 2016 | By

ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ. ਨਹਿਰ ਬਾਰੇ ਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ. ਪੀ. ਤੇ ਵਿਧਾਇਕ ਅਸਤੀਫੇ ਦੇ ਦੇਣਗੇ। ਉਹ ਐਤਵਾਰ ਨੂੰ ਕਰਤਾਰਪੁਰ ‘ਚ “ਹਲਕੇ ’ਚ ਕੈਪਟਨ” ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਨ ਪਰ ਪੰਜਾਬ ਪ੍ਰਤੀ ਫਰਜ਼ ਪਹਿਲਾ ਬਣਦਾ ਹੈ। ਆਪਣੇ ਪਾਣੀਆਂ ਦੀ ਰਾਖੀ ਲਈ ਵਿਧਾਨਕ ਤੇ ਸੰਵਿਧਾਨਿਕ ਰਸਤੇ ਲੱਭਾਂਗੇ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਰੁੱਧ ਫੈਸਲਾ ਆਉਣ ’ਤੇ ਮਾਲਵਾ ਖਿੱਤੇ ਦੀ 10 ਲੱਖ ਏਕੜ ਤੋਂ ਵੱਧ ਜ਼ਮੀਨ ਬੰਜ਼ਰ ਬਣ ਜਾਵੇਗੀ, ਲੋਕਾਂ ਨੂੰ ਪੀਣ ਲਈ ਵੀ ਪਾਣੀ ਨਹੀਂ ਲੱਭਣਾ। ਉਨ੍ਹਾਂ ਸੂਬੇ ’ਚ ਅਜਿਹੀ ਸਥਿਤੀ ਪੈਦਾ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਵੱਲੋਂ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਪੰਜਾਬ ਨੂੰ ਅੱਜ ਇਹ ਦਿਨ ਨਾ ਦੇਖਣੇ ਪੈਂਦੇ।

ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਮੇਸ਼ਾ ਸਰਕਾਰ ਨਾਲ ਖੜ੍ਹੀ ਹੈ ਪਰ ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਈ ਚਲਾਕੀ ਕਰਦੇ ਹਨ ਤਾਂ ਪੰਜਾਬ ਦਾ ਸ਼ਾਂਤਮਈ ਮਹੌਲ ਵਿਗੜ ਵੀ ਸਕਦਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਇਸ ’ਚ ਸੱਭ ਤੋਂ ਜ਼ਿਆਦਾ ਸ਼ੱਕੀ ਭੂਮਿਕਾ ਨਿਭਾਈ ਹੈ, ਜਿਨ੍ਹਾਂ ਨੇ 24 ਘੰਟਿਆਂ ਦੇ ਅੰਦਰ ਆਪਣਾ ਪੱਖ ਤੇ ਬਿਆਨ ਬਦਲ ਲਿਆ ਸੀ। ਉਨ੍ਹਾਂ ਦੇ ਕਾਨੂੰਨੀ ਕੌਂਸਲ ਨੇ ਵੀ ਸੁਪਰੀਮ ਕੋਰਟ ’ਚ ਹਰਿਆਣਾ ਦਾ ਸਮਰਥਨ ਕੀਤਾ ਸੀ ਅਤੇ ਸਭ ਕੁਝ ਰਿਕਾਰਡ ‘ਤੇ ਮੌਜੂਦ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਜੱਜਾਂ, ਖਾਸ ਕਰਕੇ ਭਾਰਤ ਦੇ ਚੀਫ ਜਸਟਿਸ ਨੂੰ ਆਪਣੀ ਅਪੀਲ ਨੂੰ ਦੁਹਰਾਇਆ ਕਿ ਉਹ ਆਖਿਰੀ ਫੈਸਲਾ ਦੇਣ ਤੋਂ ਪਹਿਲਾਂ ਪਾਣੀ ਦਾ ਤਾਜ਼ਾ ਪੱਧਰ ਦੇਖਣ, ਨਾ ਕਿ ਦਹਾਕਿਆਂ ਪਹਿਲਾਂ ਕੀਤੇ ਗਏ ਅਨੁਮਾਨਾਂ ’ਤੇ ਜਾਣ। ਉਨ੍ਹਾਂ ਨੇ ਕਿਹਾ ਕਿ ਇਰਾਡੀ ਪੈਨਲ ਨੇ 18 ਮਿਲੀਅਨ ਏਕੜ ਫੁੱਟ (ਐਮ.ਏ.ਐਫ) ਪਾਣੀ ਮੌਜ਼ੂਦ ਹੋਣ ਦੀ ਗਲਤ ਰਿਪੋਰਟ ਦਿੱਤੀ ਹੈ ਕਿਉਂਕਿ ਇੰਨਾ ਪਾਣੀ ਪੰਜਾਬ ’ਚ ਕਦੇਂ ਨਹੀਂ ਆਇਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਇਹ ਅਨੁਮਾਨ ਲਗਾਏ ਗਏ ਸਨ, ਪੰਜਾਬ ’ਚ ਹੜ੍ਹ ਆਏ ਹੋਏ ਸਨ ਤੇ ਪਾਣੀ ਦਾ ਪੱਧਰ ਬਹੁਤ ਉੱਪਰ ਸੀ। ਅਸਲੀਅਤ ’ਚ ਪੰਜਾਬ ’ਚ ਮੌਜ਼ੂਦਾ ਪਾਣੀ 13 ਐਮ.ਏ.ਐਫ ਹੀ ਹੈ।

ਇਹ ਵੀ ਪੜ੍ਹੋ: ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,