Site icon Sikh Siyasat News

ਲਾਂਘੇ ਦੇ ਸੰਬੰਧ ਵਿਚ ਭਾਰਤ-ਪਾਕਿ ਗੱਲਬਾਤ ਲਈ ਭਾਰਤ ਨੇ 2 ਤਰੀਕਾਂ ਦਾ ਸੁਝਾਅ ਦਿੱਤਾ

ਚੰਡੀਗੜ੍ਹ: ਪਾਕਿਸਤਾਨ ਵਲੋਂ ਕਰਤਾਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਸਮਝੌਤੇ ਦਾ ਖਰੜਾ ਭਾਰਤ ਨਾਲ ਸਾਂਝਾ ਕਰਕੇ ਭਾਰਤ ਨੂੰ ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਨੂੰ ਸਿਰੇ ਚਾੜ੍ਹਨ ਦਾ ਸੱਦਾ ਦਿੱਤਾ ਗਿਆ ਹੈ। ਇਸ ਮਗਰੋਂ ਨਵੀਂ ਦਿੱਲੀ ਵਲੋਂ ਪਾਕਿਸਤਾਨੀ ਨੁਮਾਇੰਦਿਆਂ ਦੇ ਦਲ ਦੀ ਭਾਰਤ ਫੇਰੀ ਲਈ ਦੋ ਤਰੀਕਾਂ ਦਾ ਸੁਝਾਅ ਦਿੱਤਾ ਗਿਆ ਹੈ।

ਭਾਰਤ ਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਭਾਰਤ ਸਰਕਾਰ ਨੇ ਦੋ ਤਰੀਕਾਂ – 26 ਫਰਵਰੀ ਅਤੇ 7 ਮਾਰਚ 2019 ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਰੋਵਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਜਾ ਰਹੇ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਨੁਮਾਇੰਦਿਆਂ ਨਾਲ  ਗੱਲਬਾਤ ਕਰਨ ਲਈ ਮਿੱਥੀਆਂ ਹਨ।

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ।

ਪਾਕਿਸਤਾਨ ਨੇ ਇਸ ਗੱਲਬਾਤ ਲਈ ਦੱਖਣੀ ਏਸ਼ੀਆ ਅਤੇ ਸਾਰਕ ਦੇ ਡਾਇਰੈਕਟਰ ਜਨਰਲ ਨੂੰ ਵਿਚੋਲਾ ਲਾਇਆ ਹੈ ਅਤੇ ਭਾਰਤ ਨੂੰ ਛੇਤੀ-ਛੇਤੀ ਆਪਣੇ ਨੁਮਾਇੰਦੇ ਚੁਣਨ ਲਈ ਕਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version