ਸਿੱਖ ਖਬਰਾਂ

ਸੁਰੱਖਿਅਤ ਦਸਤਿਆਂ ਦੀਆਂ ਵਧੀਕੀਆਂ ਵਿਰੁੱਧ 14 ਸਾਲਾਂ ਤੋ ਭੁੱਖ ਹੜਤਾਲ ‘ਤੇ ਰਹਿ ਰਹੀ ਈਰੋਮ ਸ਼ਰਮੀਲਾ ਜੇਲ ਤੋਂ ਰਿਹਾਅ

August 21, 2014 | By

Irom-Chanu-Sharmila-4ਨਵੀਂ ਦਿੱਲੀ (20 ਅਗਸਤ 2014): ਮਨੀਪੁਰ ਦੀ ਮਨੁੱਖੀ ਹੱਕਾਂ ਦੀ ਲੜਾਈ ਲੜ ਰਹੀ ਆਇਰਨ ਲੇਡੀ ਵਜੋਂ ਪਛਾਣ ਬਣਾ ਚੁੱਕੀ ਸਮਾਜਕ ਕਾਰਕੁਨ ਇਰੋਮ ਸ਼ਰਮੀਲਾ ਜੋ 14 ਸਾਲਾਂ ਤੋਂ ਭੁੱਖ ਹੜਤਾਲ ਕਰਕੇ ਹਸਪਤਾਲ ਵਿੱਚ ਬਣਾਈ ਆਰਜ਼ੀ ਜੇਲ ਵਿੱਚ ਸੀ, ਅੱਜ ਹੰਝੂਆਂ ਭਰੀਆਂ ਅੱਖਾਂ ਨਾਲ ਕੈਦ ‘ਚੋਂ ਬਾਹਰ ਆ ਗਈ। ਉਸ ਨੂੰ ਇੰਫਾਲ ਦੇ ਪਰੋਮਪਤ ਵਿਖੇ ਸਥਿਤ ਇਕ ਹਸਪਤਾਲ ਦੇ ਇਕ ਕਮਰੇ ਨੂੰ ਆਰਜ਼ੀ ਜੇਲ ਬਣਾ ਕੇ ਕੈਦ ਰਖਿਆ ਜਾ ਰਿਹਾ ਸੀ ।

ਇੰਫਾਲ ’ਚ ਰਿਹਾਅ ਹੋਣ ਤੋਂ ਬਾਅਦ ਇਰੋਮ ਸ਼ਰਮੀਲਾ ਨੇ ਮੁੜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮਨੀਪੁਰ ’ਚ ਫੌਜ ਵੱਲੋਂ ਕੀਤੇ ਅਨ੍ਹਿਆਂ ਅਤੇ ਅਪਰਾਧਾਂ ਖਿਲਾਫ ਸੰਘਰਸ਼ ਜਾਰੀ ਰਹੇਗਾ।

ਖੁੱਲ੍ਹੀ ਹਵਾ ’ਚ ਸਾਹ ਲੈਣ ਮੌਕੇ ਉਸ ਨੂੰ ਦੋ ਜਾਣਿਆਂ ਨੇ ਸਹਾਰਾ ਦਿੱਤਾ ਹੋਇਆ ਸੀ। ਇਰੋਮ ਨੇ ਕਿਹਾ, ‘‘ਮੈਂ 14 ਵਰ੍ਹਿਆਂ ਤਕ ਮੁਸ਼ਕਲ ਸਹੀ ਪਰ ਮੇਰਾ ਸੰਘਰਸ਼ ਜਾਰੀ ਰਹੇਗਾ। ਇਹ ਮੇਰੀ ਕਠੋਰ ਕਾਨੂੰਨ ਖਿਲਾਫ ਜੰਗ ਹੈ ਅਤੇ ਮੈਂ ਨਹੀਂ ਚਾਹੁੰਦੀ ਕੋਈ ਵੀ ਮੇਰੀ ਪ੍ਰਸੰਸਾ ਦੇ ਗੀਤ ਗਾਵੇ।

ਮਨੀਪੁਰ ਦੀ ਆਇਰਨ ਲੇਡੀ ਵਜੋਂ ਮਸ਼ਹੂਰ 42 ਵਰ੍ਹਿਆਂ ਦੀ ਇਰੋਮ ਸ਼ਰਮੀਲਾ ਨੇ ਨਵੰਬਰ 2000 ’ਚ ਉਸ ਸਮੇਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜਦੋਂ ਮਨੀਪੁਰ ’ਚ ਉਸ ਦੇ ਘਰ ਨੇੜੇ ਬੱਸ ਸਟਾਪ ’ਤੇ ਹੋਈ ਗੋਲੀਬਾਰੀ ਦੌਰਾਨ 10 ਲੋਕ ਮਾਰੇ ਗਏ ਸਨ। ਉਸ ਸਮੇਂ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨਾਂ ਨੇ ਇਨ੍ਹਾਂ ਕਤਲਾਂ ਲਈ ਫੌਜ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਅਫਸਪਾ ਲਾਗੂ ਹੋਣ ਕਰਕੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਸੀ।

ਇਨਸਾਫ ਨਾ ਮਿਲਣ ਤੋਂ ਬਾਅਦ ਇਰੋਮ ਸ਼ਰਮੀਲਾ ਭੁੱਖ ਹੜਤਾਲ ’ਤੇ ਬੈਠ ਗਈ ਸੀ ਅਤੇ ਉਸ ’ਤੇ ਕੇਸ ਪਾਇਆ ਗਿਆ ਕਿ ਉਹ ਖੁਦਕੁਸ਼ੀ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਰਮੀਲਾ ਨੂੰ ਹਸਪਤਾਲ ’ਚ ਰੱਖਿਆ ਗਿਆ ਜਿਥੇ ਉਸ ਨੂੰ ਦਿਨ ’ਚ ਕਈ ਵਾਰ ਟਿਊਬਾਂ ਰਾਹੀਂ ਤਰਲ ਪਦਾਰਥ ਦਿੱਤਾ ਜਾਂਦਾ ਸੀ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਵਿਸਥਾਰ ਨਾਲ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓ: ਵੇਖੋ

Iron Lady of Manipur, Irom Sharmila, released from Jail; Amnesty Intl. India hails court decision

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,