ਸਿੱਖ ਖਬਰਾਂ

ਸ਼ਹੀਦੀ ਪੂਰਬ ਨੂੰ ਆਪਣੀ ਇੱਛਾ ਮੁਤਾਬਕ ਬਦਲਾਉਣ ਲਈ ਪਾਕਿ: ਗੁਰਦੁਆਰਾ ਕਮੇਟੀ ‘ਤੇ ਦਬਾਅ ਪਾਉਣਾ ਅਫਸੋਸਜਨਕ: ਸਰਨਾ

May 15, 2014 | By

ਨਵੀਂ ਦਿੱਲੀ, (14   ਮਈ 2014):- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੂਰਬ ਸੋਧੇ ਹੋਏ ਨਾਨਕਸ਼ਾਹੀ ਕੰਲੈਡਰ ਮੁਤਾਬਕ ਮਨਾਉਣ ਲਈ ਦਬਾਅ ਪਾਉਣ ਨੂੰ ਗਲਤ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਦਾ ਮੁੱਖ ਪ੍ਰੋਗਰਾਮ ਲਾਹੌਰ ’ਚ ਪਾਕਿਸਤਾਨ ਗੁਰਦੁਆਰਾ ਕਮੇਟੀ ਦੀਆਂ ਭਾਵਨਾਵਾਂ ਤੇ ਪੰਥਕ ਨੀਤੀਆਂ ਦੇ ਮੁਤਾਬਕ ਹੀ ਕਰਵਾਇਆ ਜਾਣਾ ਚਾਹੀਦਾ ਹੈ।

ਪੰਜਾਬੀ ਟ੍ਰਿਬਿਊਨ ਅਖ਼ਬਾਰ ਅਨੁਸਾਰ  ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਸ ਪ੍ਰੋਗਰਾਮ ਨੂੰ ਆਪਣੀ ਇੱਛਾ ਮੁਤਾਬਕ ਬਦਲਵਾਉਣ ਲਈ ਕਮੇਟੀ ਮੈਂਬਰਾਂ ਰਾਹੀਂ ਪਾਕਿਸਤਾਨ ਗੁਰਦੁਆਰਾ ਕਮੇਟੀ ’ਤੇ ਦਬਾਅ ਪਾਉਣਾ ਅਫ਼ਸੋਸਜਨਕ ਹੈ। ਜੇਕਰ ਸ਼ਹੀਦੀ ਪੁਰਬ ਦੇ ਪ੍ਰੋਗਰਾਮ ਦੀ ਮਿਤੀ ਨੂੰ ਬਦਲਵਾਉਣਾ ਜ਼ਿਆਦਾ ਜ਼ਰੂਰੀ ਹੈ ਤਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਾਰੇ ਸਿੱਖਾਂ ਨੂੰ ਜਨਤਕ ਤੌਰ ’ਤੇ ਜਾਣਕਾਰੀ ਦੇਣੀ ਚਾਹੀਦੀ ਹੈ ਤੇ ਇਸਦਾ ਕਾਰਨ ਦੱਸਣਾ ਚਾਹੀਦਾ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਦਲ ਪਹਿਲਾਂ ਵੀ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਮਿੱਥੇ ਗਏ ਪ੍ਰੋਗਰਾਮਾਂ ਮੁਤਾਬਕ ਸ਼ਰਧਾਲੂਆਂ ਦੇ ਜਥੇ ਨੂੰ ਉੱਥੇ ਭੇਜਦਾ ਰਿਹਾ ਹੈ ਤੇ ਇਹ ਨੀਤੀ ਜਾਰੀ ਰਹੇਗੀ। ਇਸ ਲਈ ਜੋ ਸਿੱਖ 20 ਮਈ ਤਕ ਉਨ੍ਹਾਂ ਕੋਲ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਦੇਣਗੇ, ਉਨ੍ਹਾਂ ਦਾ ਜਥਾ 8 ਜੂਨ ਨੂੰ ਲਾਹੌਰ ਲਈ ਰਵਾਨਾ ਕੀਤਾ ਜਾਵੇਗਾ। ਇਹ ਜਥਾ 17 ਜੂਨ ਨੂੰ ਵਾਪਸ ਆਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,