ਸੈਮੀਨਾਰ ਮੌਕੇ ਸਨਮਾਨਿਤ ਸ਼ਖਸ਼ੀਅਤਾਂ

ਸਿੱਖ ਖਬਰਾਂ

ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿੱਚ ਕਰਵਾਇਆ ਗਿਆ ਸੈਮੀਨਾਰ

By ਸਿੱਖ ਸਿਆਸਤ ਬਿਊਰੋ

March 05, 2015

ਬਰੇਸ਼ੀਆ , ਇਟਲੀ (4 ਮਾਰਚ, 2015): ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੂਆਰਾ ਸ਼੍ਰੀ ਨਨਕਾਣਾ ਸਾਹਿਬ ਨੂੰ ਭ੍ਰਿਸ਼ਟ ਨਰੈਣੂ ਮਹੰਤ ਤੋਂ ਅਜ਼ਾਦ ਕਰਵਾਉਣ ਸਮੇਂ ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕਲਤੂਰਾ ਸਿੱਖ ਕਰੇਮੋਨਾ ਇਟਲੀ ਸਿੱਖ ਕੌਂਸਲ, ਇੰਡੀਅਨ ਸਿੱਖ ਕਮਿਉਨਿਟੀ, ਇਟਲੀ, ਸ਼ਹੀਦ ਬਾਬਾ ਦੀਪ ਸਿੰਘ ਟਰੱਸਟ, ਇਟਲੀ ਵੱਲੋਂ ਕਰਵਾਏ ਵਿਸ਼ੇਸ਼ ਸੈਮੀਨਾਰ ਮੌਕੇ ਇਟਲੀ ਦੀਆਂ ਪ੍ਰਮੁੱਖ ਪੰਥਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਨਮਾਨ ਸਮਾਰੋਹ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਵਾਪਰੇ ਸਾਕੇ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ।

ਇਸ ਤੋਂ ਇਲਾਵਾ ਇਟਲੀ ਵਿੱਚ ਵੱਸਦੇ ਸਿੱਖਾਂ ਦੇ ਪ੍ਰਮੁੱਖ ਮਸਲਿਆਂ ਨੂੰ ਵੀ ਮੰਚ ਤੋਂ ਸਾਂਝਾ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਸਨਮਾਨਿਤ ਸਖਸ਼ੀਅਤਾਂ ਵਿੱਚ ਭਾਈ ਕੁਲਵੰਤ ਸਿੰਘ ਖਾਲਸਾ, ਭਾਈ ਜਸਵੀਰ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਕੰਗ, ਭਾਈ ਗੁਰਵਿੰਦਰ ਸਿੰਘ ਪਾਂਸ਼ਟਾ, ਭਾਈ ਗੁਰਮੇਲ ਸਿੰਘ ਸਨਬੌਨੀਫਾਚੋ, ਭਾਈ ਸੁਖਵਿੰਦਰ ਸਿੰਘ ਖਾਲਸਾ, ਭਾਈ ਤਰਲੋਚਨ ਸਿੰਘ, ਭਾਈ ਜਸਪਾਲ ਸਿੰਘ ਉਰਜੀਨੋਵੀ, ਭਾਈ ਰਣਜੀਤ ਸਿੰਘ ਮੇਟਾ, ਭਾਈ ਪ੍ਰਗਟ ਸਿੰਘ, ਭਾਈ ਜਸਵੰਤ ਸਿੰਘ ਕਰੇਮੋਨਾ, ਭਾਈ ਮਨਜੀਤ ਸਿੰਘ ਫਰਾਂਸ, ਭਾਈ ਸੁਖਵਿੰਦਰ ਸਿੰਘ ਬਰੇਸ਼ੀਆ, ਭਾਈ ਸੁਰਜੀਤ ਸਿੰਘ ਮੁਕੇਰੀਆਂ ਅਤੇ ਭਾਈ ਹਰਜਿੰਦਰ ਸਿੰਘ ਲੋਧੀ ਦੇ ਨਾਂਅ ਪ੍ਰਮੁੱਖ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: