ਸਿਆਸੀ ਖਬਰਾਂ

ਜਗਮੀਤ ਬਰਾੜ ਕਾਂਗਰਸ ਪਾਰਟੀ ‘ਚੋਂ ਮੁਅੱਤਲ, ਕਾਂਗਰਸ ਪ੍ਰਧਾਨ ਵੱਲੋਂ ਜ਼ਾਬਤਾ ਕਮੇਟੀ ਦੀ ਸਿਫ਼ਾਰਸ਼ ‘ਤੇ ਲਿਆ ਫ਼ੈਸਲਾ

August 15, 2014 | By

jagmit1ਚੰਡੀਗੜ੍ਹ (14 ਅਗਸਤ 2014): ਪੰਜਾਬ ਦੇ ਤੇਜਤਰਾਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ਦੇ ਕਾਰਨ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬੀ ਅਖਬਾਰ ਅਜੀਤ ਅਨੁਸਾਰ ਪਾਰਟੀ ਦੇ ਜਥੇਬੰਦਕ ਮਾਮਲਿਆਂ ਸਬੰਧੀ ਜਨਰਲ ਸਕੱਤਰ ਸ੍ਰੀ ਜਨਾਰਦਨ ਦਿਵੇਦੀ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵੱਲੋਂ ਪਾਰਟੀ ਦੀ ਕੌਮੀ ਜ਼ਾਬਤਾ ਕਮੇਟੀ ਦੀ ਸਿਫ਼ਾਰਸ਼ ‘ਤੇ ਉਕਤ ਆਗੂ ਨੂੰ ਪਾਰਟੀ ਵਿਰੋਧੀ ਅਤੇ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੰੁਚਾਉਣ ਵਾਲੀਆਂ ਕਾਰਵਾਈਆਂ ਲਈ ਦੋਸ਼ੀ ਪਾਏ ਜਾਣ ਕਾਰਨ ਉਕਤ ਫ਼ੈਸਲਾ ਲਿਆ।

ਵਰਨਣਯੋਗ ਹੈ ਕਿ ਸ: ਬਰਾੜ ਅਤੇ ਚੌਧਰੀ ਬਰਿੰਦਰ ਸਿੰਘ ਦੋਵੇਂ ਹੀ ਇਸ ਵੇਲੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਸਨ ਅਤੇ ਇੱਕ ਸਮੇਂ ਕਾਂਗਰਸ ਦੀ ਕੌਮੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਸ: ਬਰਾੜ ਜਿਨ੍ਹਾਂ ਵੱਲੋਂ ਪਾਰਲੀਮਾਨੀ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਛੁੱਟੀ ‘ਤੇ ਜਾਣ ਅਤੇ ਦੋ ਸਾਲ ਲਈ ਸੇਵਾਮੁਕਤ ਹੋਣ ਦੀ ਸਲਾਹ ਦਿੰਦਿਆਂ ਕਾਂਗਰਸ ਪਾਰਟੀ ਵਿਚ ਪ੍ਰਧਾਨ ਦੇ ਅਹੁਦੇ ਲਈ ਵੱਧ ਤੋਂ ਵੱਧ ਕਾਰਜਕਾਲ 10 ਸਾਲ ਰੱਖੇ ਜਾਣ ਦੀ ਮੰਗ ਕੀਤੀ ਗਈ ਸੀ, ਦਾ ਪਾਰਟੀ ਹਾਈਕਮਾਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,