February 24, 2016 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ (23 ਫਰਵਰੀ, 2016): ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਵਿਦਿਆਰਥੀ ਉਮਰ ਖਾਲਿਦ ਤੇ ਅਨਿਬਰਨ ਨੇ ਬੀਤੀ ਦੇਰ ਰਾਤ ਦਿੱਲੀ ਪੁਲਿਸ ਨੂੰ ਆਤਮ ਸਮਰਪਣ ਕਰ ਦਿੱਤਾ।
ਸੂਤਰਾਂ ਮੁਤਾਬਿਕ ਉਸਤੋਂ ਅਫਜ਼ਲ ਗੁਰੂ ਦੇ ਹੱਕ ਵਿੱਚ ਕੀਤੀ ਨਾਅਰਬਾਜ਼ੀ ਬਾਰੇ ਅਤੇ ਘਟਨਾ ਤੋਂ ਬਾਅਦ ਉਹ ਕਿੱਥੇ ਰਹੇ ਬਾਰੇ ਪੁਲਿਸ ਪੁੱਛਗਿੱਛ ਕਰ ਰਹੀ ਹੈ।

ਉਮਰ ਖਾਲਿਦ (ਪੁਰਾਣੀ ਫੋਟੋ)
ਅੱਜ ਦੋਵਾਂ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ ਹੋਣ ਜਾ ਰਹੀ ਹੈ। ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਦੋਵਾਂ ਦੀ ਗੁਪਤ ਤਰੀਕੇ ਨਾਲ ਪੇਸ਼ੀ ਕਰਵਾਈ ਜਾਵੇਗੀ।
ਦੱਸਣਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ 10 ਫਰਵਰੀ ਨੂੰ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਸੀ।
Related Topics: JNU, JNU Crackdown