ਸਿੱਖ ਖਬਰਾਂ

ਪਿੰਡ ਜੋਧਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਕਰਨ ਦੇ ਮਾਮਲੇ ਵਿੱਚ 10 ਨੂਰਮਹਿਲੀਆਂ ‘ਤੇ ਪਰਚਾ ਦਰਜ਼

December 3, 2014 | By

ਤਰਨ ਤਾਰਨ (2 ਦਸੰਬਰ, 2014 ): ਤਰਨਤਾਰ ਨੇੜਲੇ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਾਧ ਨੂਰਮਹਿਲੀਏ ਦੇ ਪੈਰੋਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਦਿਵਯ ਜਯੋਤੀ ਜਾਗਿ੍ਤੀ ਸੰਸਥਾ (ਨੂਰਮਹਿਲੀਏ) ਦੇ 10 ਪੈਰੋਕਾਰਾਂ ਖ਼ਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ,ਪਰ ਇਸ ਮਾਮਲੇ ਵਿੱਚ ਅਜੇ ਤੱਕ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਕੀਤਾ ਗਿਆ।

Sikhs-gather-at-village-Jodhpur-Tarn-Taran-20141202

ਪਿੰਡ ਜੋਧਪੁਰ ਵਿੱਚ ਇਕੱਤਰ ਸਿੱਖ ਸੰਗਤਾਂ

ਬੀਤੀ ਸ਼ਾਮ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਕੁਝ ਵਿਅਕਤੀਆਂ ਨੇ ਪਾਵਨ ਸਰੂਪ, ਪੀੜਾ, ਗੁਟਕੇ, ਚੌਰ ਸਾਹਿਬ, ਆਲੇ ਅਤੇ ਚੰਦੋਏ ਸਾਹਿਬ ਨੂੰ ਅਗਨ ਭੇਟ ਕਰ ਦਿੱਤਾ ਸੀ।

ਇਸ ਸਬੰਧ ਵਿਚ ਪਿੰਡ ਦੇ ਹੀ ਰਹਿਣ ਵਾਲੇ ਅਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦਿੱਤੇ ਬਿਆਨਾਂ ‘ਚ ਸ਼ੱਕ ਜਤਾਇਆ ਕਿ ਇਹ ਅੱਗ ਨੂਰਮਹਿਲ ਸੰਸਥਾ ਦੇ ਪੈਰੋਕਾਰਾਂ ਹਰਜੀਤ ਸਿੰਘ ਪੁੱਤਰ ਸਵਰਨ ਸਿੰਘ, ਲਵਲੀ ਪੁੱਤਰ ਸਵਰਨ ਸਿੰਘ, ਬਲਕਾਰ ਸਿੰਘ ਪੁੱਤਰ ਬਲਬੀਰ ਸਿੰਘ, ਰਿੰਕੂ ਪੁੱਤਰ ਬਲਬੀਰ ਸਿੰਘ, ਬਲਬੀਰ ਸਿੰਘ ਪੁੱਤਰ ਚੂਹੜ ਸਿੰਘ, ਮਾਨ ਸਿੰਘ ਪੁੱਤਰ ਬਲਬੀਰ ਸਿੰਘ, ਭੋਲਾ ਸਿੰਘ ਪੁੱਤਰ ਰਜਿੰਦਰ ਸਿੰਘ, ਸੁੱਚਾ ਸਿੰਘ ਪੁੱਤਰ ਜੋਗਿੰਦਰ ਸਿੰਘ, ਤੇਜਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਸਾਰੇ ਵਾਸੀ ਜੋਧਪੁਰ ਅਤੇ ਉਂਕਾਰ ਸਿੰਘ ਵਾਸੀ ਤਰਨ ਤਾਰਨ ਨੇ ਲਾਈ ਹੈ।

ਥਾਣਾ ਸਦਰ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਨੇ ਉਕਤ ਨੂਰਮਹਿਲ ਦੇ ਪੈਰੋਕਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਅੱਜ ਸਵੇਰ ਤੋਂ ਪਿੰਡ ਵਿਚ ਹੀ ਵੱਡੀ ਗਿਣਤੀ ‘ਚ ਸੂਬੇ ਭਰ ਤੋਂ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਪਹੁੰਚੇ।

ਵਰਣਨਯੋਗ ਹੈ ਕਿ ਲਗਭਗ 1 ਮਹੀਨਾ ਪਹਿਲਾਂ ਇਸ ਪਿੰਡ ਵਿਚ ਹੀ ਨੂਰਮਹਿਲੀਆਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਖ਼ਿਲਾਫ਼ ਸਤਿਸੰਗ ਨੂੰ ਲੈ ਕੇ ਹੋਏ ਟਕਰਾਅ ਦੌਰਾਨ ਨੂਰਮਹਿਲੀਆਂ ਵੱਲੋਂ ਚਲਾਈਆਂ ਗੋਲੀਆਂ ਨਾਲ ਇਕ ਦਰਜਨ ਤੋਂ ਵੱਧ ਸਿੱਖ ਜਥੇਬੰਦੀਆਂ ਦੇ ਆਗੂ ਗੰਭੀਰ ਜ਼ਖਮੀ ਹੋਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,