December 17, 2022 | By ਸਿੱਖ ਸਿਆਸਤ ਬਿਊਰੋ
ਜਲੰਧਰ: ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸੁਖਦੇਵ ਸਿੰਘ ਡੋਡ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਨੇ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਸ਼ਾਸ਼ਨ ਵੱਲੋਂ ਜਲੰਧਰ ਵਿੱਚ 1947 ਦੀ ਪੰਜਾਬ ਦੀ ਵੰਡ ਦੇ ਉਜਾੜੇ ਤੋਂ ਬਾਅਦ ਵੱਸੇ ਲੋਕਾਂ ਨੂੰ ਬਿਨਾਂ ਰਿਹਾਇਸ਼ੀ ਪ੍ਰਬੰਧ ਦਿੱਤਿਆਂ ਮੁੜ ਉਜਾੜਨਾ, 1975 ਵਿੱਚ ਐਮਰਜੈਂਸੀ ਦੌਰਾਨ ਸੰਜੇ ਗਾਂਧੀ ਵੱਲੋਂ ਦਿੱਲੀ ਦੇ ਤੁਰਕਮਾਨ ਇਲਾਕੇ ਵਿੱਚ ਬਲਡੋਜਰ ਫੇਰ ਕੇ ਕੀਤੇ ਗਏ ਲੋਕ-ਉਜਾੜੂ ਘਿਨਾਉਣੇ ਕਾਂਡ ਵਰਗਾ ਕਾਰਾ ਹੈ।
ਉਹਨਾਂ ਕਿਹਾ ਕਿ ਇਨਸਾਨੀਅਤ ਦਾ ਦਰਦ ਰੱਖਣ ਵਾਲੇ ਹਰ ਮਨੁੱਖ ਨੂੰ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਦਿਆਂ ਇਸ ਵਿਰੁਧ ਅਵਾਜ ਬੁਲੰਦ ਕਰਨੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਵੀ ਸਰਕਾਰ ਅਜਿਹਾ ਘਿਨਾਉਣਾ ਉਜਾੜਾ ਕਰਨ ਦਾ ਹੀਆ ਨਾ ਕਰੇ।
ਪੰਥਕ ਸਖਸ਼ੀਅਤਾਂ ਨੇ ਆਪਣੇ ਸਾਂਝੇ ਬਿਆਨ ਰਾਹੀਂ ਖਾਲਸਾ ਏਡ ਸੰਸਥਾ ਵਲੋਂ ਆਪ ਸਰਕਾਰ ਦੇ ਉਜਾੜੇ ਇਹਨਾਂ ਪਰਿਵਾਰਾਂ ਨੂੰ ਸਹਾਰਾ ਦੇਣ ਵਾਸਤੇ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਹੈ।
Related Topics: Bhai Amrik Singh Isru, Bhai Bhupinder Singh Pehalwan, Bhai Daljit Singh Bittu, Bhai Hardeep Singh Mehraj, Bhai Lal Singh Akalgarh, Bhai Manjeet Singh Phagwara, Bhai Narain Singh Chauda, Bhai Rajinder Singh Mughalwal, Bhai Satnam Singh Jhanjian, Bhai Satnam Singh Khandewal, Bhai Sukhdev Singh Dod