ਸਿਆਸੀ ਖਬਰਾਂ » ਸਿੱਖ ਖਬਰਾਂ

ਭਾਰਤੀ ਫੌਜ ਵਲੋਂ ਜੂਨ 84 ‘ਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਯਾਦ ‘ਚ ਹੋਏ ਸਮਾਗਮ ਦੀ ਮੁਕੰਮਲ ਰਿਪੋਰਟ

June 6, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ-ਸਿੰਘਣੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਯੋਜਿਤ ਸ਼ਹੀਦੀ ਸਮਾਗਮ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਬਾਦਲ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਚੱਲ ਰਹੀ ਠੰਡੀ ਜੰਗ ਦੀ ਭੇਟ ਚੜ੍ਹ ਗਿਆ। ਸਿਆਸੀ ਮਾਹਰਾਂ ਨੇ ਪਹਿਲਾਂ ਦੀ ਸ਼ੰਕਾ ਜਾਹਿਰ ਕੀਤੀ ਸੀ ਕਿ ਪ੍ਰੋ. ਬਡੂੰਗਰ ਵਲੋਂ ਏਕਤਾ ਦੇ ਉਪਰਾਲਿਆਂ ਨੂੰ ਸੁਖਬੀਰ ਬਾਦਲ ਦੇ ਬਿਆਨਾਂ ਦਾ ਗ੍ਰਹਿਣ ਲਗ ਸਕਦੈ। ਕਮੇਟੀ ਵਲੋਂ ਗਿਆਨੀ ਗੁਰਬਚਨ ਸਿੰਘ ਪਾਸੋਂ ਹੀ ਕੌਮ ਦੇ ਨਾਮ ਸੰਦੇਸ਼ ਦਿਵਾਉਣ ਦੀ ਕੀਤੀ ਕੋਸ਼ਿਸ਼ ਸੰਗਤੀ ਰੋਹ ਅੱਗੇ ਅਸਫਲ ਹੋ ਗਈ।

ਭਾਰਤੀ ਫੌਜ ਵਲੋਂ ਜੂਨ 84 'ਚ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ ਯਾਦ 'ਚ ਹੋਏ ਸਮਾਗਮ ਦਾ ਦ੍ਰਿਸ਼

ਭਾਰਤੀ ਫੌਜ ਵਲੋਂ ਜੂਨ 84 ‘ਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਯਾਦ ‘ਚ ਹੋਏ ਸਮਾਗਮ ਦਾ ਦ੍ਰਿਸ਼

ਜੂਨ 84 ਦੇ ਫੌਜੀ ਹਮਲੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ ਅਤੇ ਭਾਈ ਅਮਰੀਕ ਸਿੰਘ ਦੀ ਅਗਵਾਈ ਹੇਠ ਹਿੰਦੁਸਤਾਨੀ ਫੌਜ ਨਾਲ ਜੂਝਦਿਆਂ ਸ਼ਹੀਦੀਆਂ ਪਾਣ ਵਾਲੇ ਸਮੂੰਹ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿੱਚ 4 ਜੂਨ ਨੂੰ ਆਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਅਤ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੇ ਹੁਕਮਨਾਮਾ ਲਿਆ। ਇਸ ਵੇਲੇ ਤੀਕ ਸਵੇਰ ਦੇ ਅੱਠ ਵਜ ਚੁੱਕੇ ਸਨ।

ਭਾਈ ਧਿਆਨ ਸਿੰਘ ਮੰਡ 'ਸੰਦੇਸ਼' ਪੜ੍ਹਦੇ ਹੋਏ ਨਾਲ ਖੜ੍ਹੇ ਹਨ ਭਾਈ ਬਲਜੀਤ ਸਿੰਘ ਦਾਦੂਵਾਲ, ਸ. ਸਿਮਰਨਜੀਤ ਸਿੰਘ ਮਾਨ

ਭਾਈ ਧਿਆਨ ਸਿੰਘ ਮੰਡ ‘ਸੰਦੇਸ਼’ ਪੜ੍ਹਦੇ ਹੋਏ ਨਾਲ ਖੜ੍ਹੇ ਹਨ ਭਾਈ ਬਲਜੀਤ ਸਿੰਘ ਦਾਦੂਵਾਲ, ਸ. ਸਿਮਰਨਜੀਤ ਸਿੰਘ ਮਾਨ

ਜਿਉਂ ਹੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੇ ਐਲਾਨ ਕੀਤਾ ਕਿ ਹੁਣ ਗਿਆਨੀ ਗੁਰਬਚਨ ਸਿੰਘ ਕੌਮ ਦੇ ਨਾਮ ਸੰਦੇਸ਼ ਪੜ੍ਹਨਗੇ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਜੁੜ ਬੈਠੀ ਸੰਗਤ ਰੋਹ ਤੇ ਰੋਸ ਵਿੱਚ ਉਠ ਖਲੋਤੀ ਅਤੇ ਗਿਆਨੀ ਗੁਰਬਚਨ ਸਿੰਘ ਖਿਲਾਫ ਅਤੇ ਰਾਜ ਕਰੇਗਾ ਖਾਲਸਾ, ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਗਿਆਨੀ ਗੁਰਬਚਨ ਸਿੰਘ ਵਲੋਂ ਪੜ੍ਹਿਆ ਜਾ ਰਿਹਾ ਸੰਦੇਸ਼ ਸੰਗਤ ਦੇ ਵਿਰੋਧ ਕਰਕੇ ਕਿਸੇ ਦੇ ਸਮਝ ਨਹੀਂ ਆਇਆ। ਜਦੋਂ ਭਾਈ ਧਿਆਨ ਸਿੰਘ ਮੰਡ ਨੇ ਮਾਈਕ ਤੋਂ ‘ਸੰਦੇਸ਼’ ਪੜ੍ਹਨਾ ਸ਼ੁਰੂ ਕੀਤਾ ਤਾਂ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੇ ਗੁਰਬਾਣੀ ਪ੍ਰਸਾਰਣ ਲਈ ਲਗਾਏ ਸਪੀਕਰਾਂ ਦੀ ਅਵਾਜ਼ ਤੇਜ਼ ਕਰ ਦਿੱਤੀ। ਜਿਸ ‘ਤੇ ਮਾਨ ਦਲ ਦੇ ਸਮਥਕਾਂ ਨੇ ਸਪੀਕਰ ਭੰਨ੍ਹ ਦਿੱਤਾ। ਇਸ ਦੌਰਾਨ ਸਾਦਾ ਵਰਦੀ ਪੁਲਿਸ ਮੁਲਾਜ਼ਮ ਸਭ ਕੁਝ ਚੁੱਪ ਚਾਪ ਦੇਖਦੇ ਰਹੇ।

ਸਿੱਖ ਸੰਗਤ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਸੰਦੇਸ਼ ਪੜ੍ਹੇ ਜਾਣ ਦਾ ਸਖਤ ਵਿਰੋਧ ਕੀਤਾ

ਸਿੱਖ ਸੰਗਤ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਸੰਦੇਸ਼ ਪੜ੍ਹੇ ਜਾਣ ਦਾ ਸਖਤ ਵਿਰੋਧ ਕੀਤਾ

ਇਸ ਮੌਕੇ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾˆਤੀ, ਗਿਆਨੀ ਪੂਰਨ ਸਿੰਘ ਤੇ ਭਾਈ ਜਸਬੀਰ ਸਿੰਘ ਖਾਲਸਾ, ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਭਾਈ ਈਮਾਨ ਸਿੰਘ ਮਾਨ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾ, ਭਾਈ ਪਰਮਜੀਤ ਸਿੰਘ ਖਾਲਸਾ, ਬੀਬੀ ਪਰਮਜੀਤ ਕੌਰ ਖਾਲੜਾ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਸੁਖਵਿੰਦਰ ਸਿੰਘ ਹਰਿਆਣਾ, ਬੀਬੀ ਪ੍ਰੀਤਮ ਕੌਰ, ਭਾਈ ਅਮਰੀਕ ਸਿੰਘ ਬਲੋਵਾਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਸਿੰਘ ਸੋਹਲ, ਹਰਬੀਰ ਸਿੰਘ ਸੰਧੂ, ਜਰਨੈਲ ਸਿੰਘ ਸਖੀਰਾ, ਮਨਬੀਰ ਸਿੰਘ ਮੰਡ, ਜੋਧਪੁਰ ਮੁੜ ਬਸੇਵਾ ਕਮੇਟੀ ਦੇ ਭਾਈ ਸ਼ੇਰ ਸਿੰਘ, ਤਰਸੇਮ ਸਿੰਘ ਖੇਲਾ, ਸਤਨਾਮ ਸਿੰਘ ਕਾਹਲੋਂ, ਕਰਨੈਲ ਸਿੰਘ ਪੀਰ ਮੁਹੰਮਦ, ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਸਤਨਾਮ ਸਿੰਘ ਪਾਉˆਟਾ ਸਾਹਿਬ, ਕੰਵਰਪਾਲ ਸਿੰਘ, ਰਣਬੀਰ ਸਿੰਘ, ਜਗਜੀਤ ਸਿੰਘ ਖੋਸਾ, ਜਸਬੀਰ ਸਿੰਘ ਖੰਡੂਰ, ਗੁਰਜੰਟ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾˆਡਾ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਸਰਬਜੋਤ ਸਿੰਘ ਦਰਬਾਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈˆਬਰ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਜੈਪਾਲ ਸਿੰਘ ਮੰਡੀਆ ਤੇ ਸੁਰਜੀਤ ਸਿੰਘ ਕਾਲਾਬੂਲਾ, ਮੈˆਬਰ ਸ਼੍ਰੋਮਣੀ ਕਮੇਟੀ ਰਜਿੰਦਰ ਸਿੰਘ ਮਹਿਤਾ, ਮਨਜੀਤ ਸਿੰਘ ਭੂਰਾ ਕੋਹਨਾ, ਗੁਰਬਚਨ ਸਿੰਘ ਕਰਮੂਵਾਲਾ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਭਲਾਈਪੁਰ, ਚਰਨਜੀਤ ਸਿੰਘ ਜੱਸੋਵਾਲ, ਗੁਰਿੰਦਰਪਾਲ ਸਿੰਘ ਗੋਰਾ, ਜਗਸੀਰ ਸਿੰਘ ਮਾˆਗੇਆਣਾ, ਸੁਖਦੇਵ ਸਿੰਘ ਬਾਠ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਨਵਤੇਜ ਸਿੰਘ ਕੌਣੀ, ਸਤਵਿੰਦਰ ਸਿੰਘ ਟੌਹੜਾ, ਮਲਕੀਤ ਸਿੰਘ ਚੰਗਾਲ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੈˆਬਰ ਧਰਮ ਪ੍ਰਚਾਰ ਅਜਾਇਬ ਸਿੰਘ ਅਭਿਆਸੀ ਤੇ ਅਵਤਾਰ ਸਿੰਘ ਵਣਵਾਲਾ, ਅਲਵਿੰਦਰਪਾਲ ਸਿੰਘ ਪੱਖੋਕੇ, ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈˆਪਲਾ, ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾˆ, ਡਾ. ਪਰਮਜੀਤ ਸਿੰਘ ਸਰੋਆ, ਸੁਖਦੇਵ ਸਿੰਘ ਭੂਰਾ ਕੋਹਨਾ, ਦਿਲਜੀਤ ਸਿੰਘ, ਕੇਵਲ ਸਿੰਘ, ਮਹਿੰਦਰ ਸਿੰਘ ਆਹਲੀ, ਬਿਜੈ ਸਿੰਘ, ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ, ਗੁਰਿੰਦਰ ਸਿੰਘ, ਗੁਰਮੀਤ ਸਿੰਘ ਮਾਨ, ਗੁਰਬਚਨ ਸਿੰਘ ਪੁਆਰ, ਅਮਰੀਕ ਸਿੰਘ ਨੰਗਲ, ਸੁਖਦੇਵ ਸਿੰਘ ਮਾਹਲਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਸਬੰਧਤ ਖ਼ਬਰ:

ਘੱਲੂਘਾਰਾ ਸਮਾਗਮ: ਗਿਆਨੀ ਗੁਰਬਚਨ ਸਿੰਘ ਵਲੋਂ ਸੰਦੇਸ਼ ਪੜ੍ਹਨ ਦਾ ਸਿੱਖ ਸੰਗਤ ਵਲੋਂ ਜ਼ਬਰਦਸਤ ਵਿਰੋਧ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,