Site icon Sikh Siyasat News

ਜਸਟਿਸ ਕਾਟਜੂ ਕਮਿਸ਼ਨ ਅੱਜ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਰਿਪੋਰਟ ਕਰੇਗਾ ਜਾਰੀ

ਸਾਬਕਾ ਜੱਜ ਮਾਰਕੰਡੇ ਕਾਟਜੂ

ਚੰਡੀਗੜ੍:( 26 ਮਾਰਚ, 2016): ਭਾਰਤ ਦੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਮਾਰਕੰਡੇ ਕਾਟਜੂ ਅੱਜ ਇੱਥੇ ਬਹਿਬਲ ਕਲਾਂ ਗੋਲ਼ੀਕਾਂਡ ਜਿਸ ਵਿੱਚ ਦੋ ਸਿੱਖ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ, ਦੀ ਜਾਂਚ ਰਿਪੋਰਟ ਜਾਰੀ ਕਰਨਗੇ ।

ਜਸਟਿਸ ਕਾਟਜੂ ਗੋਲੀਕਾਂਡ ਦੀ ਜਾਂਚ ਕਰਦੇ ਹੋਏ

ਜੋਰਾ ਸਿੰਘ ਕਮਿਸ਼ਨ ਵੱਲੋਂ ਮਿਥੇ ਸਮੇਂ ਵਿੱਚ ਜਾਂਚ ਨਾ ਸ਼ੁਰੂ ਕਰਨ ਤੋਂ ਬਾਅਦ ਪੰਜਾਬ ਦੀਆਂ ਤਿੰਨ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜੱਥੇਬੰਦੀਆਂ ਨੇ ਜਸਟਿਸ ਮਾਰਕੰਡੇ ਕਾਟਜੂ ਨੂੰ ਬਹਿਬਲ ਕਲਾ ਘਟਨਾ ਦੀ ਜਾਂਚ ਕਰਨ ਲਈ ਲੋਕ ਕਮਿਸ਼ਨ ਦੀ ਅਗਵਾਈ ਕਰਨ ਲਈ ਬੇਨਤੀ ਕੀਤੀ ਸੀ।

ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਮਾਰਕੰਡੇ ਕਾਟਜੂ ਰਿਪੋਰਟ ਜਨਤਕ ਕਰਨ ਲਈ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਕਾਟਜੂ ਰਿਪੋਰਟ ’ਚ ਕਈ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾਂ ਹੈ, ਜਿਸ ਨਾਲ ਮੌਜੂਦਾ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਜਸਟਿਸ ਮਾਰਕੰਡੇ ਕਾਟਜੂ ਅੱਜ ਬਾਅਦ ਦੁਪਿਹਰ ਬਹਿਬਲ ਕਲਾਂ ਗੋਲੀਕਾਂਡ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਾਰੇ ਘਟਨਾਕ੍ਰਮ ਦੀ ਜਾਂਚ ਦੇ ਖ਼ੁਲਾਸੇ ਕਰਨਗੇ।

ਜਸਟਿਸ ਜ਼ੋਰਾ ਸਿੰਘ ਮਾਨ ਕਮਿਸ਼ਨ ਵੱਲੋਂ ਅਜੇ ਤੱਕ ਜਾਂਚ ਪੂਰੀ ਨਾ ਹੋਣ ਕਾਰਨ ਕਾਟਜੂ ਕਮਿਸ਼ਨ ਦੀ ਰਿਪੋਰਟ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਲਾਇਰਜ਼ ਫਾੱਰ ਹਿਊਮਨ ਰਾਈਟਸ ਅਨੁਸਾਰ ਸਾਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਾਂਚ ਰਿਪੋਰਟ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ 12 ਅਕਤੂਬਰ, 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਿੱਖ ਕਾਰਕੁਨਾਂ ‘ਤੇ ਕੋਟਕਪੂਰਾ ਦੇ ਮੇਨ ਚੌਂਕ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਗੋਲੀਬਾਰੀ ਦੀ ਘਟਨਾਵਾਂ ਵਾਪਰੀਆਂ ਜਿਸ ਦੌਰਾਨ ਬਹਿਬਲ ਕਲਾਂ ਤੇ ਨਿਆਮੀਆਂ ਵਾਲਾ ਦੇ ਵਸਨੀਕ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਸ਼ਹੀਦ ਹੋ ਗਏ ਸਨ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਸਨ, ਜਿਸ ਦਾ ਵਿਰੋਧ ਪੂਰੇ ਪੰਜਾਬ ਵਿਚ ਫੈਲ ਗਿਆ ਸੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version