ਕਰਨੈਲ ਸਿੰਘ ਪੰਜੋਲੀ (ਫਾਈਲ ਫੋਟੋ)

ਸਿੱਖ ਖਬਰਾਂ

ਸੁੱਚਾ ਸਿੰਘ ਲੰਗਾਹ ਖਿਲਾਫ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕੀਤੀ ਜਾਵੇ: ਪੰਜੌਲੀ

By ਸਿੱਖ ਸਿਆਸਤ ਬਿਊਰੋ

February 10, 2016

ਅੰਮ੍ਰਿਤਸਰ (9 ਫਰਵਰੀ, 2015): ਪਿਛਲੇ ਦਿਨੀ ਬਾਦਲ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਢਾਡੀ ਵਾਰਾਂ ਗਾ ਰਹੇ ਢਾਡੀ ਜੱਥੇ ਤੋਂ ਮਾਇਕ ਖੋਹਣ ਦੀ ਕਰਤੂਤ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਨਿੰਦਿਆ ਕਰਦਿਆਂ ਅੱਜ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਸੁੱਚਾ ਸਿੰਘ ਲੰਗਾਹ ਖਿਲਾਫ਼ ਗੁਰਮਤਿ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ।

ਸ੍ਰ. ਪੰਜੋਲੀ ਨੇ ਇਹ ਮਾਮਲਾ ਅੱਜ ਅਕਾਲ ਤਖ਼ਤ ਦੇ ਜਥੇਦਾਰ ਕੋਲ ਰੱਖਦਿਆਂ ਕਿਹਾ ਕਿ ਸਾਬਕਾ ਮੰਤਰੀ ਨੇ ਅਕਾਲ ਤਖ਼ਤ ਦੇ ਸਾਹਮਣੇ ਸਜੇ ਦੀਵਾਨ ਵਿੱਚ ਡਿਊਟੀ ਦੇ ਰਹੇ ਢਾਡੀ ਸਤਿਨਾਮ ਸਿੰਘ ਲਾਲੂਘੁੰਮਣ ਤੋਂ ਮਾਈਕ ਖੋਹ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਦਖਲਅੰਦਾਜ਼ੀ ਕੀਤੀ ਹੈ, ਜੋ ਕਿ ਤਖ਼ਤਸਾਹਿਬ ਦਾ ਅਪਮਾਨ ਹੈ।

ਉਨ੍ਹਾਂ ਦੋਸ਼ ਲਾਇਆ ਕਿ ਉਕਤ ਬਾਦਲ ਦਲ ਦੇ ਆਗੂ ਨੇ ਜਥੇ ਦੀ ਵੀ ਬੇਇੱਜ਼ਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਆਗੂ ਨੂੰ ਕਿਸੇ ਕਿਸਮ ਦਾ ਇਤਰਾਜ਼ ਸੀ ਤਾਂ ਉਸਨੂੰ ਇਹ ਮਾਮਲਾ ਦਰਬਾਰ ਸਾਹਿਬ ਦੇ ਮੈਨੇਜਰ ਜਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ ਸੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਉਹ ਸਾਬਕਾ ਬਾਦਲ ਦਲ ਦੇ ਮੰਤਰੀ ਨੂੰ ਤੁਰੰਤ ਤਲਬ ਕਰਕੇ ਉਸ ਤੋਂ ਮੁਆਫੀ ਮੰਗਵਾਉਣ।

ਉਨ੍ਹਾਂ ਨੇ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਲਿਅਾਂਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: