ਸਿਆਸੀ ਖਬਰਾਂ

ਕਰਨਾਟਕਾ ਵਿੱਚ ਭਾਜਪਾ ਦੀ ਸਰਕਾਰ ਡਿੱਗੀ; ਮੁੱਖ ਮੰਤਰੀ ਨੇ ਪਰਖ ਤੋਂ ਪਹਿਲਾਂ ਹੀ ਦਿੱਤਾ ਅਸਤੀਫਾ

May 19, 2018 | By

ਕਰਟਾਟਕਾ: ਭਾਰਤੀ ਜਨਤਾ ਪਾਰਟੀ ਦੇ ਬੀ. ਐਸ. ਯੇਦੀਯੁਰੱਪਾ ਨੇ ਆਪਣਾ ਅਸਤੀਫ਼ਾ ਰਾਜਪਾਲ ਵਜੁਭਾਈ ਵਾਲਾ ਨੂੰ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ‘ਚ ਬਹੁਮਤ ਸਾਬਤ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ।

ਬੀਤੇ ਦਿਨਾਂ ਦੌਰਾਨ ਆਏ ਕਰਨਾਟਕਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਤੋਂ ਬਾਅਦ ਘਟਨਾਵਾਂ ਨਾਟਕੀ ਢੰਗ ਨਾਲ ਵਾਪਰ ਰਹੀਆਂ ਸਨ। ਚੋਣਾਂ ਦੇ ਵੰਡੇ ਹੋਏ ਫੈਸਲੇ ਤੋਂ ਬਾਅਦ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਸੀ ਮਿਿਲਆ ਪਰ ਭਾਜਪਾ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਸਨ। ਦੂਜੇ ਪਾਸੇ ਕਾਂਗਰਸ ਤੇ ਜਨਤਾ ਦਲ (ਸੈਕੂਲਰ) ਨੇ ਚੋਣ ਨਤੀਜਿਆਂ ਤੋਂ ਬਾਅਦ ਗਠਜੋੜ ਕਰ ਲਿਆ ਸੀ।

ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ‘ਚ ਬਹੁਮਤ ਸਾਬਤ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ

ਆਰ. ਐਸ. ਐਸ. ਨਾਲ ਸੰਬੰਧ ਰੱਖਣ ਵਾਲੇ ਸੂਬੇ ਦੇ ਰਾਜਪਾਲ ਨੇ ਜਦੋਂ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਤਾਂ ਕਾਂਗਰਸ ਤੇ ਜਨਤਾ ਦਲ (ਸੈਕੂਲਰ) ਸੁਪਰੀਮ ਕੋਰਟ ਵਿੱਚ ਪਹੁੰਚ ਗਏ ਤੇ ਭਾਰਤੀ ਉੱਚ ਅਦਾਲਤ ਨੇ ਰਾਤ 2 ਵਜੇ ਮਾਮਲੇ ਦੀ ਸੁਣਵਾਈ ਕੀਤੀ ਪਰ ਭਾਜਪਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕਣ ‘ਤੇ ਰੋਕ ਨਹੀਂ ਲਾਈ। ਉਸ ਤੋਂ ਬਾਅਦ ਸੁਪਰੀਮ ਕੋਰਟ ਨੇ ਭਾਜਪਾ ਨੂੰ ਬਹੁਮਤ ਸਾਬਤ ਕਰਨ ਲਈ ਦਿੱਤੇ ਗਏ 15 ਦਿਨਾਂ ਦੇ ਫੈਸਲੇ ਨੂੰ ਪਲਟਦਿਆਂ ਭਾਜਪਾ ਨੂੰ ਅੱਜ ਸ਼ਾਮ 4 ਵਜੇ ਬਹੁਮਤ ਸਾਬਤ ਕਰਨ ਲਈ ਕਿਹਾ ਸੀ। ਪਰ ਭਾਜਪਾ ਦੇ ਮੁੱਖ ਮੰਤਰੀ ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ‘ਚ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ।

ਦੂਜੇ ਪਾਸੇ ਕਾਂਗਰਸ ਨੇ ਕੁਝ ਭਰੀਆਂ ਹੋਈਆਂ ਆਵਾਜ਼ ਦੇ ਟੁਕੜੇ (ਆਡੀਓ ਕਲਿੱਪ) ਜਾਰੀ ਕਰਦਿਆਂ ਭਾਜਪਾ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਕਰਨ ਕਰਨ ਦਾ ਦੋਸ਼ ਲਾਇਆ।

ਕਾਂਗਰਸ ਮੁਖੀ ਰਾਹੁਲ ਗਾਂਧੀ, ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਅਤੇ ਆਮ ਆਮਦੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਦੇ ਘਟਨਾਕ੍ਰਮ ‘ਤੇ ਸਤੁੰਸ਼ਟੀ ਜਾਹਰ ਕੀਤੀ ਹੈ। ਉਨਹਾਂ ਅਨੁਸਾਰ ਭਾਜਪਾ ਵੱਲੋਂ ਲੋਕਤੰਤਰ ਨੂੰ ਪਲਟਨ ਦੀ ਕੋਸ਼ਿਸ਼ ਨਾਕਾਮ ਹੋਈ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਆਪਣੇ ਆਪ ਵਿੱਚ ਹੀ ਭ੍ਰਿਸ਼ਟਾਚਾਰ ਹੈ ਅਤੇ ਕਰਨਾਟਕ ਵਿੱਚ ਵਿਧਾਇਕਾਂ ਦੀ ਖਰੀਦੋ-ਫਰੋਖਤ ਦੀ ਕੋਸ਼ਿਸ਼ ਨੇ ਇਸ ਸਾਬਤ ਕਰ ਦਿੱਤਾ ਹੈ।

ਸਿਆਸੀ ਨਰੀਖਕਾਂ ਦੀ ਨਜ਼ਰ ਹੁਣ ਕਾਂਗਰਸ ਲਈ ਜਨਤਾ ਦਲ (ਸੈਕੂਲਰ) ਲਈ ਸਾਂਝੀ ਸਰਕਾਰ ਬਣਾਉਣ ਤੇ ਚਲਾਉਣ ਲਈ ਹੋਣ ਵਾਲੇ ਲੈਣ-ਦੇਣ ‘ਤੇ ਲੱਗੀਆਂ ਹਨ।

ਜਨਤਾ ਦਲ (ਸੈਕੂਲਰ) ਦੇ ਆਗੂ ਕੁਮਾਰਾ ਸਵਾਮੀ ਨੇ ਸੋਮਵਾਰ ਨੂੰ ਬਤੌਰ ਮੁੱਖ ਮੰਤਰੀ ਸਹੁੰ ਚੁੱਕਣ ਦਾ ਐਲਾਨ ਕੀਤਾ ਹੈ। ਲਾਲੂ ਯਾਦਵ ਦੇ ਪੁੱਤਰ ਅਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੁਜਸਵੀ ਯਾਦਵ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਆਗੂ ਮਮਤਾ ਬੈਨਰਜੀ ਨੇ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,