ਸਿਆਸੀ ਖਬਰਾਂ

ਨਾਗਰਿਕਤਾ ਸੋਧ ਕਾਨੂੰਨ ਵਿਵਾਦ: ਇੰਡੀਅਨ ਹਿਸਟਰੀ ਕਾਂਗਰਸ ਦੌਰਾਨ ਵਿਦਿਆਰਥੀਆਂ ਨੇ ਕੇਰਲਾ ਦੇ ਗਵਰਨਰ ਦੀ ਤਕਰੀਰ ਦਾ ਵਿਰੋਧ ਕੀਤਾ

December 28, 2019 | By

ਚੰਡੀਗੜ੍ਹ: ਇੰਡੀਆ ਹਿਸਟਰੀ ਕਾਨਫਰੰਸ ਦੌਰਾਨ ਅੱਜ ਕੇਰਲਾ ਦੇ ਗਵਰਨਰ ਆਰਿਫ਼ ਮੁਹੰਮਦ ਖ਼ਾਨ ਨੂੰ ਉਸ ਵੇਲੇ ਆਪਣਾ ਉਦਘਾਟਨੀ ਭਾਸ਼ਣ ਰੋਕਣਾ ਪਿਆ ਜਦੋਂ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਨੁਮਾਇੰਦਿਆਂ ਨੇ ਕਸ਼ਮੀਰ ਅਤੇ ਨਾਗਰਿਕਤਾ ਸੋਧ ਕਾਨੂੰਨ ਮਾਮਲੇ ਨੂੰ ਲੈ ਕੇ ਗਵਰਨਰ ਦੇ ਭਾਸ਼ਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਗਵਰਨਰ ਆਰਿਫ਼ ਮੁਹੰਮਦ ਖ਼ਾਨ

ਆਪਣੇ ਭਾਸ਼ਣ ਦੌਰਾਨ ਜਦੋਂ ਗਵਰਨਰ ਵੱਲੋਂ ਕਸ਼ਮੀਰ ਮਸਲੇ ਦਾ ਜਿਕਰ ਕੀਤਾ ਗਿਆ ਤਾਂ ਜਾਮੀਆ ਮਿਲੀਆ ਇਸਲਾਮੀਆ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਆਏ ਵਿਦਿਆਰਥੀ ਨੁਮਾਇੰਦਿਆਂ ਨੇ ਖੜ੍ਹੇ ਹੋ ਕੇ ਆਪਣੇ ਹੱਥਾਂ ਵਿੱਚ ਫੜੇ ਵਿਰੋਧ ਦੇ ਇਸ਼ਤਿਹਾਰ ਵਿਖਾਉਣੇ ਸ਼ੁਰੂ ਕਰ ਦਿੱਤੇ।

ਇੰਡੀਅਨ ਹਿਸਟਰੀ ਕਾਂਗਰਸ ਦੌਰਾਨ ਕੇਰਲਾ ਦੇ ਗਵਰਨਰ ਦੇ ਭਾਸ਼ਣ ਦਾ ਵਿਰੋਧ ਕਰਦੇ ਹੋਏ ਵਿਦਿਆਰਥੀ ਨੁਮਾਇੰਦੇ

ਜਦੋਂ ਪੁਲਿਸ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸਮਾਗਮ ਵਿੱਚੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਗਵਰਨਰ ਖਿਲਾਫ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਵਿਦਿਆਰਥੀਆਂ ਨੇ ਕਿਹਾ ਕਿ ਗਵਰਨਰ ਕਸ਼ਮੀਰ ਅਤੇ ਨਾਗਰਿਕਤਾ ਸੋਧ ਕਾਨੂੰਨ ਮਸਲੇ ਦਾ ਜਿਕਰ ਕਰਕੇ ਵਿਦਿਆਰਥੀ ਨੁਮਾਇੰਦਿਆਂ ਨੂੰ ਉਕਸਾ ਰਿਹਾ ਸੀ।

‘ਦਾ ਹਿੰਦੂ’ ਵਿੱਚ ਛਪੀ ਇੱਕ ਖਬਰ ਮੁਤਾਬਕ ਗਵਰਨਰ ਖ਼ਾਨ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਉਸ ਨੂੰ ਚੁੱਪ ਨਹੀਂ ਕਰਾ ਸਕਦੇ ਅਤੇ ਜੇਕਰ ਉਨ੍ਹਾਂ ਨੇ ਵਿਰੋਧ ਜਾਰੀ ਰੱਖਿਆ ਤਾਂ ਉਨ੍ਹਾਂ ਨੂੰ ਇੱਥੋਂ ਬਾਹਰ ਧੱਕ ਦਿੱਤਾ ਜਾਵੇਗਾ।

ਜਦੋਂ ਇੰਡੀਅਨ ਹਿਸਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਇਰਫਾਨ ਹਬੀਬ ਨੇ ਗਵਰਨਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹੋਰ ਵੀ ਖਿਝ ਗਿਆ। ਇਸ ਦੌਰਾਨ ਗਵਰਨਰ ਨੂੰ ਪ੍ਰੋਫੈਸਰ ਹਬੀਬ ਨੂੰ ਇਹ ਕਹਿੰਦਿਆਂ ਸੁਣਿਆ ਗਿਆ ਕਿ ਉਹ ਉਸ ਨੂੰ ਕਸ਼ਮੀਰ ਮਸਲੇ ਤੇ ਗੱਲ ਕਰਨ ਤੋਂ ਨਹੀਂ ਰੋਕ ਸਕਦਾ ਅਤੇ ਉਸ ਨੇ ਪ੍ਰੋਫੈਸਰ ਹਬੀਬ ਨੂੰ ਇਸ ਮਸਲੇ ਵਿੱਚ ਵਿਚੋਲਾ ਬਣਨ ਖਿਲਾਫ ਚਿਤਾਵਨੀ ਦਿੱਤੀ।

ਵਿਵਾਦਤ ਨਾਗਰਿਕਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹੇ:

ਇਸ ਦੌਰਾਨ ਖਬਰਾਂ ਹਨ ਕਿ ਪਿਛਲੇ ਕਈ ਦਿਨਾਂ ਤੋਂ ਭਾਰਤੀ ਉਪ ਮਹਾਂਦੀਪ ਵਿੱਚ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨ ਜਾਰੀ ਰਹੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,