ਸਿੱਖ ਖਬਰਾਂ

ਪੱਤਰਕਾਰ ਮੇਜਰ ਸਿੰਘ ਉਤੇ ਪੁਲਿਸ ਤਸ਼ੱਦਦ ਦੀ ਖਾਲੜਾ ਮਿਸ਼ਨ ਵਲੋਂ ਸਖਤ ਨਿਖੇਧੀ

May 28, 2020 | By

ਤਰਨ ਤਾਰਨ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਉੱਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸ਼ਖਤ ਨਿੰਦਿਆਂ ਕਰਦਿਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਫੌਰੀ ਗਿ੍ਰਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਇਹ ਰੱਵਈਆ ਝੂਠੇ ਪੁਲਿਸ ਮੁਕਾਬਲਿਆਂ ਦੌਰਾਨ ਸਿਖਰ ’ਤੇ ਰਿਹਾ ਹੈ ਅਤੇ ਅੱਜ ਵੀ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਘਟਨਾਵਾਂ ਨੂੰ ਤਾਜਾ ਕਰ ਜਾਂਦਾ ਹੈ।

ਪੱਤਰਕਾਰ ਮੇਜਰ ਸਿੰਘ ਉੱਤੇ ਪੁਲਿਸ ਵੱਲੋਂ ਕੀਤੀ ਕੁੱਟਮਾਰ ਦੀ ਤਸਵੀਰ।

ਉਨ੍ਹਾਂ ਕਿਹਾ ਕਿ ਜੇ ਸ਼੍ਰੀ ਦਰਬਾਰ ਸਾਹਿਬ ਤੇ ਹੋਏ ਫੌਜੀ ਹਮਲੇ, ਝੂਠੇ ਮੁਕਾਬਲਿਆਂ, ਬੇਅਦਬੀਆਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜਾਵਾਂ ਮਿਲੀਆਂ ਹੁੰਦੀਆਂ ਤਾਂ ਅੱਜ ਜਿਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਦੀਆਂ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਘਟਨਾਵਾਂ ਦੀ ਲੜੀ ਵਿੱਚ ਹੀ ਸੱਚ ਲਈ ਲੜ ਰਹੇ ਲੋਕਾਂ ਤੇ ਹਮਲਾ ਹੈ ਅਤੇ ਸਾਨੂੰ ਜਿਸ ਪ੍ਰਤੀ ਇਕੱਠੇ ਹੋ ਕੇ ਜੋਰ ਨਾਲ ਅਵਾਜ ਬੁਲੰਦ ਕਰਨੀ ਚਾਹੀਦੀ ਹੈ ਭਾਵੇਂ ਉਹ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਮਸਲਾ ਹੋਵੇ ਜਾਂ ਅਰਵਿੰਦਰ ਸਿੰਘ ਭਲਵਾਨ ਦੇ ਕਤਲ ਦਾ ਮਸਲਾ ਹੋਵੇ। ਸਰਕਾਰਾਂ ਹਮੇਸ਼ਾਂ ਦੋਸ਼ੀਆਂ ਅਧਿਕਾਰੀਆਂ ਦੀ ਪਿੱਠ ਤੇ ਖੜੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,