ਖਾਸ ਖਬਰਾਂ » ਖੇਤੀਬਾੜੀ

ਖਨੌਰੀ ਕਿਸਾਨੀ ਮੋਰਚੇ ਉੱਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ ਧਾਰਮਿਕ ਦੀਵਾਨ ਅੱਜ

December 23, 2024 | By

ਪਾਤੜਾਂ/ਖਨੌਰੀ: ਪੰਜਾਬ ਅਤੇ ਹਰਿਆਣਾ ਦੇ ਖਨੌਰੀ ਅਤੇ ਸ਼ੰਬੂ ਬਾਰਡਰਾਂ ਉੱਤੇ ਲੰਘੀ 13 ਫਰਵਰੀ ਤੋਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਅਤੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਵਾਸਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਕੀਤਾ ਜਾ ਰਿਹਾ ਕਿਰਸਾਨੀ ਅੰਦੋਲਨ ਲੰਘੇ 11 ਮਹੀਨਿਆਂ ਤੋਂ ਜਾਰੀ ਹੈ।

Farmers protest at khanauri border

ਖਨੌਰੀ ਬਾਰਡਰ ਤੇ ਕਿਸਾਨੀ ਮੌਰਚੇ ਦਾ ਇਕ ਦ੍ਰਿਸ਼

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਚੱਲ ਰਹੇ ਸ਼ਹੀਦੀ ਪੰਦਰਵਾੜੇ ਦੌਰਾਨ ਕਿਸਾਨੀ ਅੰਦੋਲਨ ਦੇ ਖਨੌਰੀ ਮੋਰਚੇ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ 23 ਦਸੰਬਰ ਨੂੰ ਸਜਾਏ ਜਾਣਗੇ। ਜਿਸ ਤਹਿਤ 23 ਦਸੰਬਰ ਨੂੰ ਦਿਨੇ 12 ਤੋਂ 2 ਤੱਕ ਦੀਵਾਨ ਸਜੇਗਾ। ਰਾਤ ਦੇ ਦੀਵਾਨ ਸ਼ਾਮ 5:30 ਵਜੇ ਸ਼ੁਰੂ ਹੋਣਗੇ।

ਇਹਨਾਂ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਵੱਖ-ਵੱਖ ਸਿੱਖ ਸੰਪਰਦਾਵਾਂ, ਸੰਸਥਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਪੰਥ ਸੇਵਕ ਜਥਿਆਂ, ਅਤੇ ਗੁਰਮਤਿ ਪ੍ਰਚਾਰ ਵਿੱਚ ਜੁੱਟੀਆਂ ਸ਼ਖਸ਼ੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 23 ਨਵੰਬਰ 2024 ਤੋਂ ਅੰਨ ਦਾ ਤਿਆਗ ਕਰਕੇ ਕਿਸਾਨੀ ਮੰਗਾਂ ਦੀ ਪੂਰਤੀ ਵਾਸਤੇ ਮਰਨ ਧਾਰਨ ਕੀਤਾ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,