ਵੀਡੀਓ » ਸਿੱਖ ਖਬਰਾਂ

‘ਕਾਮਾਗਾਟਾ ਮਾਰੂ ਦਾ ਅਸਲੀ ਸੱਚ’ ਬਾਰੇ ਰਾਜਵਿੰਦਰ ਸਿੰਘ ਰਾਹੀ ਵਲੋਂ ਸਾਂਝੇ ਕੀਤੇ ਗਏ ਵਿਚਾਰ (ਵੀਡੀਓ)

October 5, 2016 | By

28 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।

ਇਸ ਦੌਰਾਨ ਬੋਲਦਿਆਂ ਪੁਸਤਕ ਦੇ ਲੇਖਕ ਰਾਜਵਿੰਦਰ ਸਿੰਘ ਰਾਹੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਦੁਖਾਂਤਕ ਸਾਕੇ ਨਾਲ ਸਬੰਧਤ ਪੁਸਤਕਾਂ ਆ ਚੁੱਕੀਆਂ ਹਨ, ਪਰ ਇਹ ਪੁਸਤਕਾਂ ਕਿਸੇ ਨਾ ਕਿਸੇ ਪੱਖੋਂ ਅਧੂਰੀਆਂ ਸਨ। ਖਾਸ ਕਰ ਇਹ ਲਿਖਤਾਂ ਇਕ ਖਾਸ ਭਾਸ਼ਾ ਰਾਹੀਂ ਸਿੱਖ ਪਛਾਣ ਨੂੰ ਨਜ਼ਰ ਅੰਦਾਜ਼ ਹੀ ਨਹੀਂ ਕਰਦੀਆਂ ਸਨ, ਸਗੋਂ ਇਹ ਸਿੱਖ ਸੱਭਿਆਚਾਰ ਦੀਆਂ ਧਾਰਮਕ ਰਿਵਾਇਤਾਂ ਨੂੰ ਵੀ ਕਤਲ ਕਰਦੀਆਂ ਸਨ।

ਇਸ ਮੌਕੇ ਕਿਤਾਬ ਦੇ ਲੇਖਕ ਸ. ਰਾਜਵਿੰਦਰ ਸਿੰਘ ਰਾਹੀ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,