ਖਾਸ ਖਬਰਾਂ » ਸਿੱਖ ਖਬਰਾਂ

ਭਾਰਤੀ ਅਦਾਲਤ ਨੇ ਮੁੱਖ ਮੰਤਰੀ ਬੇਅੰਤ ਸਿੰਘ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੂੰ ਤਾਅ ਉਮਰ ਕੈਦਦਾ ਫੈਸਲਾ ਸੁਣਾਇਆ

March 17, 2018 | By

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਵਿਚ ਲੱਗੀ ਸੀ. ਬੀ. ਆਈ. ਅਦਾਲਤ ਵਲੋਂ ਤਾਅ ਉਮਰ ਕੈਦ ਦਾ ਫੈਸਲਾ ਸੁਣਾਇਆ ਗਿਆ ਹੈ।  ਇਸ ਤੋਂ ਇਲਾਵਾ 35000/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਤਾਰਾ ਨੇ ਖੁਦ ਇਕਬਾਲੀਆ ਬਿਆਨ ਦੇ ਕੇ ਬੇਅੰਤ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਕਬੂਲ ਲਈ ਸੀ। ਭਾਈ ਜਗਤਾਰ ਸਿੰਘ ਦੇ ਵਕੀਲ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਤਾਰਾ ਨੇ ਸੁਨੇਹਾ ਦਿੱਤਾ ਹੈ ਕਿ ਉਹ ਇਸ ਫੈਂਸਲੇ ਦੇ ਖਿਲਾਫ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕਰਨਗੇ।

ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਹਲਫੀਆ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਭਾਰਤੀ ਸੰਵਿਧਾਨ ‘ਤੇ ਕੋਈ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਕਤਲ ਵਿਚ ਸ਼ਾਮਿਲ ਹੋਣ ਦਾ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਇਕ ਜ਼ਾਲਮ ਨੂੰ ਖਤਮ ਕਰਕੇ ਹਜ਼ਾਰਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ ਤਾਂ ਇਸ ਵਿਚ ਕੁਝ ਗਲਤ ਨਹੀਂ ਹੈ। ਜਿਕਰਯੋਗ ਹੈ ਕਿ ਬੇਅੰਤ ਸਿੰਘ ਦੀ ਸਰਕਾਰ ਮੌਕੇ ਪੰਜਾਬ ਵਿਚ ਸਿੱਖ ਨੌਜਵਾਨਾਂ ਦਾ ਵੱਡੇ ਪੱਧਰ ‘ਤੇ ਕਤਲੇਆਮ ਹੋਇਆ ਸੀ।

ਸਬੰਧਿਤ ਖਬਰ:  ਬੇਅੰਤ ਕਤਲ ਕੇਸ ਵਿਚ ਸੁਣਵਾਈ ਖਤਮ, ਕੱਲ੍ਹ ਹੋ ਸਕਦਾ ਹੈ ਭਾਈ ਜਗਤਾਰ ਸਿੰਘ ਤਾਰਾ ਦੀ ਸਜ਼ਾ ਦਾ ਐਲਾਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,