ਸਿੱਖ ਖਬਰਾਂ

ਲੁਧਿਆਣਾ ਪੁਲਿਸ ਅਤੇ ਕਾਉਂਟਰ ਇੰਟੈਲੀਜੈਂਸ ਵਲੋਂ 7 ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ

October 1, 2017 | By

ਲੁਧਿਆਣਾ: ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਦਾਅਵਾ ਕੀਤਾ ਹੈ ਕਿ ਉਸਨੇ 7 ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹੜੇ ਕਿ ਪੰਜਾਬ ‘ਚ “ਕਿਸੇ” ਨੂੰ ਮਾਰ ਕੇ “ਮਾਹੌਲ ਖ਼ਰਾਬ” ਕਰਨਾ ਚਾਹੁੰਦੇ ਸੀ।

BKI militants nabbed by Ludhiana police in police custody on Saturday. Photo Inderjeet Verma. to go with nikhil story

ਗ੍ਰਿਫਤਾਰ ਸਿੱਖ ਨੌਜਵਾਨਾਂ ਨਾਲ ਸੀ.ਆਈ.ਏ. ਸਟਾਫ ਦੇ ਮੁਲਾਜ਼ਮ ਅਤੇ ਇੰਸਪੈਕਟਰ ਪ੍ਰੇਮ ਸਿੰਘ

ਲੁਧਿਆਣਾ ਪੁਲਿਸ ਕਮਿਸ਼ਨਰ ਆਰਐਨ ਢੋਕੇ ਨੇ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਸੁਰਿੰਦਰ ਸਿੰਘ ਬੱਬਰ, ਜੋ ਇਸ ਸਮੇਂ ਇੰਗਲੈਂਡ ਵਿੱਚ ਰਹਿੰਦੇ ਹਨ, ਵੱਲੋਂ ਕੁਲਦੀਪ ਸਿੰਘ ਉਰਫ਼ ਰਿੰਪੀ ਵਾਸੀ ਤਿਕੋਣੀ ਪਾਰਕ ਸੁਭਾਸ਼ ਨਗਰ, ਜਸਵੀਰ ਸਿੰਘ ਉਰਫ਼ ਜੱਸਾ ਵਾਸੀ ਤਰਨ ਤਾਰਨ, ਅਮਨਪ੍ਰੀਤ ਸਿੰਘ ਉਰਫ਼ ਅਮਨਾ ਵਾਸੀ ਸ਼ਕਤੀ ਨਗਰ ਥਾਣਾ ਭੋਗਪੁਰ (ਜਲੰਧਰ), ਮਨਪ੍ਰੀਤ ਸਿੰਘ ਵਾਸੀ ਪਿੰਡ ਸੇਖਾ ਕਲਾਂ (ਮੋਗਾ), ਉਂਕਾਰ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ, ਜੁਗਰਾਜ ਸਿੰਘ ਵਾਸੀ ਪਿੰਡ ਝਾੜੂ ਨੰਗਲ ਥਾਣਾ ਖਿਲਚੀਆਂ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਸੂਹੀਆ ਕਲਾਂ (ਅੰਮ੍ਰਿਤਸਰ) ਨੂੰ ਆਰਥਿਕ ਮਦਦ ਅਤੇ ਅਸਲਾ ਮੁਹੱਈਆ ਕਰਵਾਇਆ ਜਾ ਰਿਹਾ ਸੀ। ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਗ੍ਰਿਫਤਾਰ ਸਿੱਖ ਨੌਜਵਾਨਾਂ ਦਾ ਨਿਸ਼ਾਨਾ ਖ਼ਾਲਿਸਤਾਨ ਖ਼ਿਲਾਫ਼ ਬੋਲਣ ਵਾਲੇ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣਾ ਸੀ।

ludhiana police commissioner RN Dhoke

ਪ੍ਰੈਸ ਕਾਨਫਰੰਸ ਕਰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨ ਆਰਐਨ ਢੋਕੇ ਅਤੇ ਹੋਰ

ਪੁਲਿਸ ਦੇ ਦਾਅਵੇ ਮੁਤਾਬਕ ਇਨ੍ਹਾਂ ਕੋਲੋਂ .32 ਬੋਰ ਪਿਸਤੌਲ ਤੇ 20 ਕਾਰਤੂਸ, .315 ਬੋਰ ਦੇ ਦੋ ਪਿਸਤੌਲ ਤੇ 13 ਕਾਰਤੂਸ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ ਸੱਤ ’ਚ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਸੱਤਾਂ ਨੂੰ ਅਦਾਲਤ ‘ਚ ਪੇਸ਼ ਕਰਕੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,