ਆਮ ਖਬਰਾਂ

ਮਹਾਨ ਕੋਸ਼ ਵਿਚ ਤਰੁੱਟੀਆਂ ਦੀ ਜਾਂਚ ਸਬੰਧੀ ਕਮੇਟੀ ਨੇ ਰਿਪੋਰਟ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੀ

July 11, 2017 | By

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਵਿੱਚ ਗੰਭੀਰ ਤਰੁੱਟੀਆਂ ਦੀ ਪੜਤਾਲ ਸਬੰਧੀ ਬਣਾਈ ਗਈ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਸ. ਅਮਰਿੰਦਰ ਸਿੰਘ ਅਤੇ ਡਾ. ਓਮ ਪ੍ਰਕਾਸ਼ ਵਸਿਸ਼ਟ ਨੇ ਆਪਣੀ ਜਾਂਚ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਹੈ। ਦੱਸਣਯੋਗ ਹੈ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਹ ਜਾਂਚ ਕਮੇਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਕੋਸ਼ ਦੇ ਅਨੁਵਾਦ ਕਾਰਜ ਸਮੇਂ ਕੀਤੀਆਂ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ‘ਤੇ ਬਣਾਈ ਸੀ।

ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਕਾਨ੍ਹ ਸਿੰਘ ਨਾਭਾ ਰਚਿਤ 'ਗੁਰਸ਼ਬਦ ਰਤਨਾਕਰ ਮਹਾਨ ਕੋਸ਼' ਵਿਚ ਗੰਭੀਰ ਤਰੁੱਟੀਆਂ ਦੀ ਜਾਂਚ-ਪੜਤਾਲ ਸਬੰਧੀ ਬਣੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਸ. ਅਮਰਿੰਦਰ ਸਿੰਘ ਅਤੇ ਓਮ ਪ੍ਰਕਾਸ਼ ਵਸ਼ਿਸ਼ਟ ਆਪਣੀ ਰਿਪੋਰਟ ਸੌਂਪਦੇ ਹੋਏ

ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਵਿਚ ਗੰਭੀਰ ਤਰੁੱਟੀਆਂ ਦੀ ਜਾਂਚ-ਪੜਤਾਲ ਸਬੰਧੀ ਬਣੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਸ. ਅਮਰਿੰਦਰ ਸਿੰਘ ਅਤੇ ਓਮ ਪ੍ਰਕਾਸ਼ ਵਸ਼ਿਸ਼ਟ ਆਪਣੀ ਰਿਪੋਰਟ ਸੌਂਪਦੇ ਹੋਏ

ਰਿਪੋਰਟ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਪੜਤਾਲ ਦੌਰਾਨ ਇਸ ਵਿਚ ਅਨੇਕਾਂ ਗਲਤੀਆਂ ਪਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਹਾਨ ਕੋਸ਼ ਵਿੱਚਲੇ ਕਈ ਸ਼ਬਦ ਅਤੇ ਉਨ੍ਹਾਂ ਦੇ ਅਰਥ ਵੀ ਬਦਲ ਦਿੱਤੇ ਗਏ ਹਨ। ਇਸਦੀ ਸ਼ਬਦਾਵਲੀ ਨਾਲ ਵੀ ਛੇੜ-ਛਾੜ ਕੀਤੀ ਗਈ ਹੈ। ਇਸ ਗਲਤੀ ਨੇ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਦੀ ਮੌਲਿਕਤਾ ਅਤੇ ਮਹਾਨਤਾ ਉਪਰ ਗਹਿਰੀ ਸੱਟ ਮਾਰੀ ਹੈ। ਰਿਪੋਰਟ ਵਿਚ ਦਰਜ ਗਲਤੀਆਂ ਦਾ ਜ਼ਿਕਰ ਕਰਦਿਆਂ ਪ੍ਰੋ: ਬਡੂੰਗਰ ਨੇ ਕਿਹਾ ਕਿ ਇਸ ਕੋਸ਼ ਵਿੱਚ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸ਼ਿਕਾਰ ਖੇਡਣ ਦੇ ਇੰਦਰਾਜ ਨੂੰ ਬਦਲ ਕੇ ਚਰਨ ਪਾਉਣ ਦਾ ਇੰਦਰਾਜ ਕਰ ਦਿੱਤਾ ਗਿਆ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਨੁਵਾਦ ਕਰਕੇ ਛਾਪੇ ਮਹਾਨ ਕੋਸ਼ ਦੀ ਵਿਕਰੀ ‘ਤੇ ਤੁਰੰਤ ਰੋਕ ਲਾਉਣ ਸਬੰਧੀ ਲੋੜੀਂਦੇ ਹੁਕਮ ਜਾਰੀ ਕਰਨ ਅਤੇ ਸਬੰਧਤਾਂ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਇਸ ਮਸਲੇ ਸਬੰਧੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,