ਸਿਆਸੀ ਖਬਰਾਂ

ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਹੇਠ 7 ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ

June 15, 2017 | By

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਰਟੀ ਦੇ 7 ਆਗੂਆਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਖਿਲਾਫ਼ ਕਾਰਜ ਕਰਨ ਦੇ ਦੋਸ਼ ’ਚ 6 ਆਗੂਆਂ ਨੂੰ ਅਤੇ 1 ਆਗੂ ਨੂੰ ਜ਼ਾਬਤੇ ਦੀ ਉਲੰਘਣਾ ਕਰਕੇ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਅਤੇ ਕਮੇਟੀ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਾਰਟੀ ਵਿਰੋਧੀ ਕਾਰਜ ਕਰਨ ਵਾਲੇ ਆਗੂਆਂ ਦੀ ਸੂਚੀ ’ਚ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਮਿੰਦਰ ਸਿੰਘ ਮਠਾਰੂ, ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਬਖਸ਼ੀਸ਼ ਸਿੰਘ ਰੋਹਿਣੀ ਅਤੇ ਅਹੁਦੇਦਾਰ ਅਮਰਜੀਤ ਸਿੰਘ ਲਿਬਾਸਪੁਰੀ, ਮੋਹਨ ਸਿੰਘ ਭੁੱਲਰ, ਹਰਜੀਤ ਸਿੰਘ ਟੈਕਨੋ ਤੇ ਹਰਚਿੰਤ ਸਿੰਘ ਸ਼ਾਮਿਲ ਹਨ। ਇਸੇ ਤਰ੍ਹਾਂ ਹੀ ਦਿੱਲੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਤਨਵੰਤ ਸਿੰਘ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਆਡੀਓ ਕਲਿੱਪ ਮਾਮਲੇ ਵਿਚ ਜ਼ਾਬਤੇ ਦੀ ਉਲੰਘਣਾ ਕਰਕੇ ਪਾਰਟੀ ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਜਦਕਿ ਆਡੀਓ ਕਲਿੱਪ ਦਾ ਹਿੱਸਾ ਰਹੇ ਕਮੇਟੀ ਦੇ ਮੁਲਾਜ਼ਮ ਅਵਤਾਰ ਸਿੰਘ ਵੇਰਕਾ ਨੂੰ ਨੌਕਰੀ ਤੋਂ ਮੁਅਤੱਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਮਠਾਰੂ ਅਤੇ ਤਨਵੰਤ ਸਿੰਘ ਨੂੰ ਦਿੱਲੀ ਕਮੇਟੀ ‘ਚ ਨਿਭਾਈ ਜਾ ਰਹੀਆਂ ਸੇਵਾਵਾਂ ਤੋਂ ਵੀ ਵਿਹਲੇ ਕਰਕੇ ਕਮੇਟੀ ਪ੍ਰਧਾਨ ਨੇ ਬਾਕੀਆਂ ਨੂੰ ਜ਼ਾਬਤੇ ’ਚ ਰਹਿਣ ਦੀ ਸਿੱਧੇ ਤੌਰ ’ਤੇ ਚਿਤਾਵਨੀ ਦੇ ਦਿੱਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,