ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਮਨਪ੍ਰੀਤ ਬਾਦਲ ਕਾਂਗਰਸ ਵਿੱਚ ਸ਼ਾਮਲ ਹੋਇਆ

January 15, 2016 | By

ਨਵੀਂ ਦਿੱਲੀ (15 ਜਨਵਰੀ, 2016): ਪੰਜਾਬ ਦੇ ਸਾਬਕਾ ਵਿੱਤ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਅਤੇ ਪੀਪੀਪੀ ਪਾਰਟੀ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਪੀਪੀਪੀ ਨੂੰ ਕਾਂਗਰਸ ਪਾਰਟੀ ਵਿੱਚ ਮਿਲਾ ਦਿੱਤਾ।

ਮਨਪ੍ਰੀਤ ਬਾਦਲ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਪੰਜਾਬ ਮਾਮਲ਼ਿਆਂ ਦੇ ਇੰਚਾਰਜ਼ ਸ਼ਕੀਲ਼ ਅਹਿਮਦ ਨੇ ਕਿਹਾ ਕਿ ਸਾਨੂੰ ਬੜੀ ਖੁਸ਼ੀ ਹੈ ਕਿ ਮਨਪ੍ਰੀਤ ਬਾਦਲ ਦੀ ਪਾਰਟੀ ਅੱਜ ਕਾਂਗਰਸ ਵਿੱਚ ਅਭੇਦ ਹੋ ਗਈ ਹੈ।

ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ

ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ

ਇਸ ਮੌਕੇ ਮਨਪ੍ਰੀਤ ਬਾਦਲ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ ਵੀ ਹਾਜ਼ਰ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲ਼ੀਆਂ ਪੰਜਾਬ ਚੋਣਾਂ ਵਿੱਚ ਕਾਂਗਰਸ 0.8 ਪ੍ਰਤੀਸ਼ਤ ਵੋਟਾਂ ਨਾਲ ਹਰ ਗਈ ਸੀ, ਜਦਕਿ ਮਨਪ੍ਰੀਤ ਬਾਦਲ ਦੀ ਪਾਰਟੀ ਪੀਪੀਪੀ ਨੇ 5 ਪ੍ਰਤੀਸ਼ਤ ਵੋਟਾਂ ਲਈਆਂ ਸਨ।ਉਨ੍ਹਾਂ ਕਿਹਾ ਕਿ ਜੇ ਅਸੀਂ ਇਕੱਠੇ ਹੁੰਦੇ, ਪੰਜਾਬ ਨੂੰ ਬਚਾ ਲੈਦੇ।

ਮਨਪ੍ਰੀਤ ਬਾਦਲ 2007 -2010 ਤੱਕ ਬਾਦਲ ਦਲ ਦੀ ਵਜ਼ਾਰਤ ਵਿੱਚ ਪੰਜਾਬ ਦੇ ਵਿੱਤ ਮੰਤਰੀ ਰਹੇ ਹਨ। ਉਨ੍ਹਾਂ 2010 ਵਿੱਚ ਆਪਣੇ ਤਾਏ ਪ੍ਰਕਾਸ਼ ਸਿੰਘ ਬਾਦਲ ਅਤੇ ਤਾਏ ਦੇ ਪੁੱਤਰ ਭਰਾ ਸੁਖਬੀਰ ਬਾਦਲ ਨਾਲ ਮਤਭੇਦ ਦੇ ਚੱਲਦਿਆਂ ਬਾਦਲ ਦਲ ਨੂੰ 2010 ਵਿੱਚ ਅਲਵਿਦਾ ਆਖ ਦਿੱਤਾ ਸੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਨੇ ਪੀਪੀਪੀ ਪਾਰਟੀ ਪ੍ਰਤੀ ਬੜੀ ਦਿਆਲਤਾ ਵਿਖਾਈ, ਜਿਸ ਕਰਕੇ ਉਨ੍ਹਾਂ ਅਤੇ ਉਸਦੇ ਸਾਥੀਆਂ ਨੇ ਪੀਪੀ ਪਾਰਟੀ ਨੂੰ ਕਾਂਗਰਸ ਵਿੱਚ ਮਿਲਾਉਣ ਦਾ ਫੈਸਲਾ ਲ਼ਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,