Site icon Sikh Siyasat News

ਭਾਈ ਵੀਰ ਸਿੰਘ ਬੱਬਰ ਦਾ 29ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ: ਮੌਜੂਦਾ ਸਿੱਖ ਸੰਘਰਸ਼ ਚ ਸ਼ਹਾਦਤ ਹਾਸਲ ਕਰਨ ਵਾਲੇ ਬੱਬਰ ਖ਼ਾਲਸਾ ਦੇ ਜੁਝਾਰੂ ਯੋਧੇ ਸ਼ਹੀਦ ਭਾਈ ਵੀਰ ਸਿੰਘ ਉਰਫ ਕਾਹਲੋਂ ਪ੍ਰਧਾਨ ਦਾ 29ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਿੰਡ ਮਹਿਮਾ ਪੰਡੋਰੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਦਰਦਮੀ ਟਕਸਾਲ ਦੇ ਵਿਦਿਆਰਥੀ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਵੀਰ ਸਿੰਘ ਬੱਬਰ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਅਤੇ ਸਿੱਖ ਕੌਮ ਦੀ ਅਜ਼ਾਦੀ ਲੲੀ ਸ਼ਹਾਦਤ ਪ੍ਰਾਪਤ ਕੀਤੀ ਹੈ।

ਭਾਈ ਵੀਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਨਾਲ ਭਾਈ ਰਣਜੀਤ ਸਿੰਘ

ਫ਼ੈਡਰੇਸ਼ਨ ਦੇ ਆਗੂ ਭਾਈ ਹਰਪ੍ਰੀਤ ਸਿੰਘ ਟੋਨੀ ਨੇ ਨੌਜਵਾਨਾਂ ਨੂੰ ਬਾਣੀ-ਬਾਣੇ ਨਾਲ ਜੁੜਨ ਅਤੇ ਕੌਮੀ ਸੇਵਾ ਲਈ ਪ੍ਰੇਰਨਾ ਕੀਤੀ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਜਥੇਦਾਰ ਬਾਬਾ ਦਲੀਪ ਸਿੰਘ ਨਿਹੰਗ ਸਿੰਘ, ਭਾੲੀ ਜੋਗਿੰਦਰ ਸਿੰਘ ਭਰਾਤਾ ਸ਼ਹੀਦ ਭਾੲੀ ਵੀਰ ਸਿੰਘ, ਭਾੲੀ ਮਹਿੰਦਰ ਸਿੰਘ, ਭਾੲੀ ਹਰਪ੍ਰੀਤ ਸਿੰਘ, ਕਵੀਸ਼ਰ ਕੁਲਵੰਤ ਸਿੰਘ ਅਾਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version