ਸਿੱਖ ਖਬਰਾਂ

ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਥਕ ਜੱਥੇਬੰਦੀਆਂ ਅਤੇ ਸ਼੍ਰਮੋਣੀ ਕਮੇਟੀ ਵੱਲੋਂ ਸ਼ਹੀਦ ਭਾਈ ਜਿੰਦਾ ਅਤੇ ਸੁੱਖਾ ਦਾ ਸ਼ਹੀਦੀ ਦਿਹਾੜਾ ਚੜ੍ਹਦੀ ਕਲਾ ਨਾਲ ਮਨਾਇਆ ਗਿਆ

October 10, 2014 | By

ਅੰਮ੍ਰਿਤਸਰ ( 9ਅਕਤੂਬਰ, 2014): ਭਾਰਤੀ ਫੌਜਾਂ ਵੱਲੋਂ ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਭਾਰਤੀ ਫੌਜ ਦੇ ਮੁੱਖੀ ਰਹੇ ਜਨਰਲ ਅਰੁਣ ਕੁਮਾਰ ਵੈਦਿਆ ਨੂੰ ਸੋਧਾ ਲਾਉਣ ਲਾ ਕੇ ਬੜੀ ਖੁਸ਼ੀ ਨਾਲ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜੱਥੇਬੰਦੀਆਂ ਵੱਲੋਂ ਬੜੀ ਚੜ੍ਹਦੀ ਕਲਾ ਨਾਲ ਮਨਾਇਆ ਗਿਆ।

ਸ਼ਹੀਦੀ ਸਮਾਗਮ ਵਿੱਚ ਹਾਜ਼ਰ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸ਼ਹੀਦੀ ਸਮਾਗਮ ਵਿੱਚ ਹਾਜ਼ਰ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਗੁਰਦੁਆਰਾ ਝੰਡਾ ਬੁੰਗਾ ਵਿੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਭਾਈ ਕਰਨੈਲ ਸਿੰਘ ਦੇ ਰਾਗੀ ਜੱਥੇ ਨੇ ਹਾਜ਼ਰ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਕੇ ਨਿਹਾਲ ਕੀਤਾ।

ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਪਾਲ ਸਿਮਘ ਚੀਮਾ, ਭਾਈ ਕੁਲਬੀਰ ਸਿੰਘ ਬੜਾਪਿੰਡ ਅਤੇ ਹੋਰ ਪੰਥਕ ਸਖਸ਼ੀਅਤਾਂ

ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਪਾਲ ਸਿਮਘ ਚੀਮਾ, ਭਾਈ ਕੁਲਬੀਰ ਸਿੰਘ ਬੜਾਪਿੰਡ ਅਤੇ ਹੋਰ ਪੰਥਕ ਸਖਸ਼ੀਅਤਾਂ

ਸ਼ਹੀਦੀ ਦਿਹਾੜੇ ‘ਤੇ ਅਰਦਾਸ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਉਹ ਕੌਮ ਨੂੰ ਸ਼ਹੀਦ ਭਾਈ ਜਿੰਦਾ ਅਤੇ ਸ਼ਹੀਦ ਭਾਈ ਸੁੱਖਾ ਦੇ ਪਾਏ ਪੂਰਨਿਆਂ ‘ਤੇ ਚੱਲਣ ਲਈ ਕੌਮ ਨੂੰ ਬਲ ਬਖਸ਼ਣ।

ਇਸ ਸਮੇਂ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਹਰਜਿੰਦ ਰਸਿੰਘ ਜਿੰਦਾ ਦੇ ਭਰਾ ਭੁਪਿੰਦਰ ਸਿੰਘ ਭਿੰਦਾ, ਪੰਚ ਪ੍ਰਧਾਨੀ ਦੇ ਮੁੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਵਰਿਆਮ ਸਿੰਘ ਨੂੰ ਸਿਰੋਪਾਉ ਦੀ ਬਖਸ਼ਿਸ਼ ਨਾਲ ਸਨਮਾਨਿਆ।

ਸ਼ਹੀਦੀ ਸਮਾਗਮ ਮੌਕੇ ਹਾਜ਼ਰ ਸੰਗਤ ਤੋਂ ਇਲਾਵਾ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਦਲਜੀਤ ਸਿੰਘ ਬਿੱਟੂ, ਦਲ ਖਾਲਸਾ ਦੇ ਭਾਈ ਹਰਚਰਨਜੀਤ ਸਿੰਘ ਧਾਮੀ, ਕੰਵਰਪਾਲ ਸਿੰਘ ਬਿੱਟੂ, ਹਰਪਾਲ ਸਿੰਘ ਚੀਮਾ, ਬਲਦੇਵ ਸਿੰਘ ਸਿਰਸਾ, ਮਨਧੀਰ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਪ੍ਰੋ ਮਹਿੰਦਰਪਾਲ ਸਿੰਘ,ਸਿੱਖ ਯੂਥ ਆਪਫ ਪੰਜਾਬ ਦੇ ਨੋਬਲਜੀਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਸ਼ਹੀਦ ਭਾਈ ਰਸ਼ਪਾਲ ਸਿੰਘ ਦੀ ਪਤਨੀ ਬੀਬੀ ਪ੍ਰੀਤਮ ਕੌਰ ਅਤੈ ਸ਼ਹੀਦ ਭਾਈ ਹਰਜਿੰਦ ਰਸਿੰਘ ਜਿੰਦਾ ਦੇ ਵੱਡੇ ਭਰਾ ਭੂਪਿੰਦਰ ਸਿੰਘ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,