ਸਿੱਖ ਸੰਘਰਸ਼ ਦੇ ਯੋਧੇ ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਮਨਾਇਆ

ਸਿੱਖ ਖਬਰਾਂ

ਸਿੱਖ ਸੰਘਰਸ਼ ਦੇ ਯੋਧੇ ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਮਨਾਇਆ

By ਸਿੱਖ ਸਿਆਸਤ ਬਿਊਰੋ

October 13, 2018

ਅੰਮ੍ਰਿਤਸਰ: ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਖ਼ਾਲਿਸਤਾਨ ਦੇ ਸੰਘਰਸ਼ ’ਚ ਜੂਝਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਤਲਵੰਡੀ ਗੁਰਾਇਆਂ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਅਜਨਾਲਾ ਦੇ ਕੀਰਤਨੀ ਤੇ ਢਾਡੀ ਜਥੇ ਨੇ ਅਤੇ ਕਥਾ ਵਾਚਕ ਗਿਆਨੀ ਮੱਸਾ ਸਿੰਘ ਅਜਨਾਲਾ ਨੇ ਸੰਗਤਾਂ ਨੂੰ ਜਿਥੇ ਗੁਰਬਾਣੀ ਦਾ ਉਚਾਰਨ ਕਰਕੇ ਨਿਹਾਲ ਕੀਤਾ ਉਥੇ ਸ਼ਹੀਦ ਸਿੰਘਾਂ ਦੀ ਜੀਵਨੀ ਬਾਰੇ ਵੀ ਜਾਣੂ ਕਰਵਾਇਆ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਅਕਾਲ ਖ਼ਾਲਸਾ ਦਲ ਦੇ ਜਨਰਲ ਸਕੱਤਰ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਨੇ ਨਿਭਾਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਬੀਬੀ ਦਲਜੀਤ ਕੌਰ ਕਾਦੀਆਂ, ਅਖੰਡ ਕੀਰਤਨੀ ਜਥਾ ਦੇ ਜਰਮਨ ਮੁਖੀ ਭਾਈ ਭੁਪਿੰਦਰ ਸਿੰਘ ਭਲਵਾਨ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਭਾਈ ਗੁਰਬਚਨ ਸਿੰਘ ਪਵਾਰ, ਭਾਈ ਅਮਰੀਕ ਸਿੰਘ ਨੰਗਲ, ਭਾਈ ਕੁਲਵੰਤ ਸਿੰਘ ਮਝੈਲ, ਭਾਈ ਗੁਰਮੀਤ ਸਿੰਘ ਮਾਨ, ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਕਾਹਲੋਂ, ਦਮਦਮੀ ਟਕਸਾਲ ਦੇ ਕਵੀਸ਼ਰ ਭਾਈ ਮਲਕੀਤ ਸਿੰਘ ਵੀਰਮ, ਨਿਹੰਗ ਸਿੰਘ ਸੰਪਰਦਾ ਦੇ ਜਥੇਦਾਰ ਬਾਬਾ ਦਰਸ਼ਨ ਸਿੰਘ ਮੋਗਾ, ਰਾਗੀ ਭਾਈ ਕੁਲਵਿੰਦਰ ਸਿੰਘ ਅਜਨਾਲਾ, ਢਾਡੀ ਭਾਈ ਦਵਿੰਦਰ ਸਿੰਘ, ਸ਼ਾਮ ਸਿੰਘ, ਕਿਰਪਾਲ ਸਿੰਘ, ਚੰਨਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਉਨ੍ਹਾਂ ਦੀਆਂ ਸ਼ਹਾਦਤਾਂ ਕਦੇ ਵੀ ਅਜਾਈਂ ਨਹੀਂ ਜਣਗੀਆਂ। ਖ਼ਾਲਸਾ ਰਾਜ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਸਮਾਗਮ ਵਿੱਚ 50 ਤੋਂ ਵੱਧ ਸ਼ਹੀਦ ਸਿੰਘਾਂ ਦੇ ਪਰਿਵਾਰ ਸ਼ਾਮਿਲ ਹੋਏ।

ਇਸ ਮੌਕੇ 62 ਦੇ ਕਰੀਬ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: