ਸਿੱਖ ਖਬਰਾਂ

ਸ਼ਹੀਦ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 6 ਜਨਵਰੀ ਨੂੰ ਮਨਾਇਆ ਜਾਵੇਗਾ

January 3, 2016 | By

ਬਟਾਲਾ (2 ਜਨਵਰੀ, 2015): ਸਿੱਖ ਕੌਮ ਲਈ ਆਨ-ਸ਼ਾਨ ਲਈ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ 6 ਜਨਵਰੀ ਨੂੰ ਸ਼ਹੀਦ ਸਿੰਘਾਂ ਦੀ ਯਾਦ ‘ਚ ਬਣੇ ਗੁਰਦੁਆਰਾ ਸਾਹਿਬ ਪਿੰਡ ਅਗਵਾਨ ਵਿਖੇ ਮਨਾਇਆ ਜਾ ਰਿਹਾ ਹੈ।

ਸ਼ਹੀਦ ਭਾਈ ਸਤਵੰਤ ਸਿੰਘ

ਸ਼ਹੀਦ ਭਾਈ ਸਤਵੰਤ ਸਿੰਘ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਸ਼ਹੀਦ ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ 27ਵਾਂ ਸ਼ਹੀਦੀ ਦਿਹਾੜਾ ਤੇ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ (ਧਰਮਸੁਪਤਨੀ ਭਾਈ ਸਤਵੰਤ ਸਿੰਘ) ਦੀ 16ਵਾਂ ਸ਼ਹੀਦੀ ਦਿਹਾੜਾ 6 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ‘ਚ ਭਾਰੀ ਉਤਸ਼ਾਹ ਹੈ ਅਤੇ ਬਰਸੀ ‘ਤੇ ਸੰਗਤਾਂ ਹੁੰਮ-ਹੁੰਮਾ ਕੇ ਪਹੁੰਚਣਗੀਆਂ । 4 ਜਨਵਰੀ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਕਰਵਾਈ ਜਾਵੇਗੀ ।

6 ਜਨਵਰੀ ਨੂੰ ਭੋਗ ਉਪਰੰਤ ਖੁੱਲ੍ਹੇ ਪੰਡਾਲ ‘ਚ ਸੁਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਿਰੋਲ ਧਾਰਮਿਕ ਸਮਾਗਮ ਹੋਵੇਗਾ, ਜਿਸ ‘ਚ ਪੰਥ ਦੇ ਨਾਮਵਰ ਕੀਰਤਨੀ, ਕਵੀਸ਼ਰ, ਢਾਡੀ ਅਤੇ ਕਥਾਵਾਚਕ ਸੰਗਤ ਨੂੰ ਨਾਮਬਾਣੀ ਨਾਲ ਜੋੜਨਗੇ । ਬਾਅਦ ਦੁਪਹਿਰ ਪਹੁੰਚੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: