ਫ਼ਖਰ-ਏ-ਕੌਮ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ

ਸਿੱਖ ਖਬਰਾਂ

ਅਮਰ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ 6 ਜਨਵਰੀ ਨੂੰ ਪਿੰਡ ਅਗਵਾਨ ਵਿੱਚ ਮਨਾਇਆ ਜਾਵੇਗਾ

By ਸਿੱਖ ਸਿਆਸਤ ਬਿਊਰੋ

December 14, 2014

ਬਟਾਲਾ (13 ਦਸੰਬਰ, 2014): ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।

ਭਾਰਤੀ ਫੋਜ ਨੂੰ ਹਮਲੇ  ਦਾ ਹੁਕਮ ਦੇਣ ਵਾਲੀ ‘ਤੇ ਆਪਣੇ ਆਪ ਨੂੰ ਦੁਰਗਾ ਅਖਵਾਉਣ ਵਾਲੀ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸਦੀ ਕੀਤੀ ਦਾ ਸਿੱਖ ਸਿਧਾਤਾਂ ਅਨੁਸਾਰ ਸਜ਼ਾ ਦੇਣ ਵਾਲੇ ਅਮਰ ਸ਼ਹੀਦ, ਸਿੱਖ ਕੌਮ ਦੇ ਹੀਰੇ, ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਵਸ 6 ਜਨਵਰੀ, 2015 ਦਿਨ ਮੰਗਲਵਾਰ ਨੂੰ ਸ਼ਹੀਦਾਂ ਦੀ ਪਵਿੱਤਰ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਪਿੰਡ ਅਗਵਾਨ ਨਜ਼ਦੀਕ ਡੇਰਾ ਬਾਬਾ ਨਾਨਕ ਵਿਖੇ ਮਨਾਇਆ ਜਾ ਰਿਹਾ ਹੈ ।

ਇਸ ਸ਼ਹੀਦੀ ਸਮਾਗਮ ਦੀਆਂ ਤਿਆਰੀ ਸੰਗਤਾਂ ਵੱਲੋਭ ਪੂਰੇ ਉਤਸ਼ਾਹ ਅਤੇ ਪਿਆਰ ਨਾਲ ਕੀਤੀਆਂ ਜਾ ਰਹੀਆਂ ਹਨ।ਤਿਆਰੀਆਂ ਦਾ ਜਾਇਜ਼ਾ ਲੈਣ ਤੇ ਪ੍ਰੋਗਰਾਮ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਬਾਪੂ ਤਰਲੋਕ ਸਿੰਘ ਅਗਵਾਨ ਪਿਤਾ ਭਾਈ ਸਤਵੰਤ ਸਿੰਘ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਇਲਾਕੇ ਤੋਂ ਪਤਵੰਤਿਆਂ ਨੇ ਹਿੱਸਾ ਲਿਆ ।

ਇਸ ਮੌਕੇ ਬਾਪੂ ਤਰਲੋਕ ਸਿੰਘ ਤੇ ਸੁਖਵਿੰਦਰ ਸਿੰਘ ਅਗਵਾਨ ਨੇ ਦੱਸਿਆ ਕਿ 4 ਜਨਵਰੀ ਨੂੰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਪ੍ਰਧਾਨ ਸੰਤ ਸਮਾਜ ਦੇ ਪਾਠੀ ਸਿੰਘਾਂ ਵੱਲੋਂ ਅਖੰਡ ਜਾਪ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 6 ਜਨਵਰੀ ਨੂੰ ਪੈਣਗੇ, ਉਪਰੰਤ ਖੁੱਲ੍ਹੇ ਪੰਡਾਲ ‘ਚ ਗੁਰਮਤਿ ਸਮਾਗਮ ਹੋਣਗੇ ।

ਬਾਅਦ ਦੁਪਹਿਰ ਦਮਦਮੀ ਟਕਸਾਲ ਸਮੇਤ ਪਹੁੰਚੀਆਂ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਰਾਜਨੀਤਿਕ ਆਗੂ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ । ਇਸ ਸਮਾਗਮ ਵਿੱਚ ਹਾਜ਼ਰੀ ਲੁਆਉਣ ਲਈ 6 ਜਨਵਰੀ ਨੂੰ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤ ਪਹੁੰਚ ਰਹੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: