ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਲਿਜਾਂਦੀ ਪੁਲਿਸ

ਸਿੱਖ ਖਬਰਾਂ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕਰਨ ਵਾਲਿਆਂ ਨੂੰ ਅਦਾਲਤ ਨੇ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

By ਸਿੱਖ ਸਿਆਸਤ ਬਿਊਰੋ

March 12, 2016

ਮੱਤੇਵਾਲ (12 ਮਾਰਚ, 2016): ਬੀਤੀ ਰਾਤ ਪਿੰਡ ਰਾਮਦੀਵਾਲੀ ਮੁਸਲਮਾਨਾਂ ‘ਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ 3 ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ 10 ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਨੇ ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ ‘ਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਰਾਮਦੀਵਾਲੀ ਮੁਸਲਮਾਨਾ ਵਿੱਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਪਿੰਡ ਦੇ ਹੀ 3 ਸ਼ਰਾਰਤੀ ਅਨਸਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾ ਤੇ 10 ਗੁਟਕਾ ਸਾਹਿਬ ਨੁੰ ਅਗਨ ਭੇਂਟ ਕਰ ਦਿੱਤਾ ਸੀ। ਪਿੰਡ ਵਾਸੀਆਂ ਨੇ ਦੋਸ਼ੀਆਂ ਨੂੰ ਮੌਕੇ ‘ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਧੂਲਕਾ ਦੇ ਭਾਈ ਬਲਬੀਰ ਸਿੰਘ ਮੁੱਛਲ ਨੇ ਸਿੱਖ ਸਿਆਸਤ ਨੂੰ ਫੋਨ ‘ਤੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਹੀ ਪ੍ਰੇਮ ਟੀਟੂ, ਰਾਜੂ ਮਸ਼ੀਹ ਅਤੇ ਸਮਸ਼ੇਰ ਨਾਮਕ ਤਿੰਨ ਵਿਅਕਤੀਆਂ ਨੇ 12 ਮਾਰਚ 2016 ਨੂੰ ਰਾਤ ਦੇ 12.30 ਵਜੇ ਪਿੰਡ ਦੇ ਗੁਰਦੁਆਰੇ ਸਾਹਿਬ ਅੰਦਰ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕੀਤੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: