Site icon Sikh Siyasat News

ਸ੍ਰੀ ਅਕਾਲ ਤਖਤ ਸਾਹਬਿ ‘ਤੇ ਪੁੱਜਦੇ ਮਸਲਿਆਂ ਦੇ ਹੱਲ ਲਈ ਬਣੀ ਕਮੇਟੀ ਦੀ ਮੀਟਿੰਗ ਅੱਜ

ਸ੍ਰੀ ਅਕਾਲ ਤਖ਼ਤ ਸਾਹਿਬ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵਿਚਾਰੇ ਜਾਣ ਵਾਲੇ ਮਸਲਿਆਂ ਨੂੰ ਲੈ ਕੇ ਬਣਾਈ ਗਈ ਸਲਾਹਕਾਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ।

ਪ੍ਰੋ. ਬਡੂੰਗਰ ਨੇ ਹੋਣ ਜਾ ਰਹੀ ਪਲੇਠੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੀਟਿੰਗ ‘ਚ ਸਬ ਕਮੇਟੀ ਦੇ ਮੈਂਬਰ ਅਤੇ ਬੁੱਧਜੀਵੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਪੰਥਕ ਮਸਲਿਆਂ ਤੋਂ ਇਲਾਵਾ ਹੋਰ ਮੁੱਦਿਆਂ ਦੇ ਆਧਾਰਤ ਅਗਲੇ ਪੜਾਅ ਲਈ ਰੂਪ ਰੇਖਾ ਨੂੰ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਮਸਲਿਆਂ ਨੂੰ ਲੈ ਕੇ ਸੰਜੀਦਾ ਹੱਲ ਕੱਢਣ ਲਈ ਯਤਨਸ਼ੀਲ ਹੈ।

ਜ਼ਿਕਰਯੋਗ ਹੈ ਕਿ 5 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਬਿ ‘ਤੇ ਪੁੱਜਦੇ ਮਸਲਿਆਂ ਦੇ ਹੱਲ ਲਈ 11 ਮੈਬਰੀ ਕਮੇਟੀ ਬਣਾਈ ਗਈ ਸੀ । ਇਸ ਕਮੇਟੀ ਵਿੱਚ ਡਾ. ਗੁਰਨੇਕ ਸਿੰਘ, ਪ੍ਰੋਫੈਸਰ (ਰਿਟਾ.) ਪੰਜਾਬੀ ਯੂਨੀਵਰਸਿਟੀ ਪਟਿਆਲਾ, ਬੀਬੀ ਪ੍ਰਭਜੋਤ ਕੌਰ ਪ੍ਰਿੰਸੀਪਲ ਚੰਡੀਗੜ੍ਹ, ਡਾ. ਪਰਮਵੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਮਲਕਿੰਦਰ ਕੌਰ ਪ੍ਰੋਫੈਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਇੰਦਰਜੀਤ ਸਿੰਘ ਗੋਗੋਆਣੀ ਸ੍ਰੀ ਅੰਮ੍ਰਿਤਸਰ ਸਾਹਿਬ, ਡਾ. ਅਮਰਜੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ, ਡਾ. ਹਰਜੀਤ ਸਿੰਘ ਅਸਿਸਟੈਂਟ ਪ੍ਰੋਫੈਸਰ ਧਰਮ ਅਧਿਐਨ ਗੁਰਮਤਿ ਕਾਲਜ ਪਟਿਆਲਾ, ਡਾ. ਜਸਵੰਤ ਸਿੰਘ ਅਸਿਸਟੈਂਟ ਪ੍ਰੋਫੈਸਰ ਧਰਮ ਅਧਿਐਨ ਪੰਜਾਬੀ ਯੂਨੀਵਰਸਿਟੀ ਕਾਲਜ ਢਿੱਲਵਾਂ ਜਿਲ੍ਹਾ ਬਰਨਾਲਾ, ਰਾਜਦਵਿੰਦਰ ਸਿੰਘ ਐਡੀਟਰ ਸੱਚਖੰਡ ਪੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਸਾਹਿਬ, ਭਗਵਾਨ ਸਿੰਘ ਜੌਹਲ, ਡਾ. ਸਰਬਜੀਤ ਸਿੰਘ ਪ੍ਰੋਫੈਸਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਇਸ ਸਬ-ਕਮੇਟੀ ਦੇ ਕੋ-ਆਰਡੀਨੇਟਰ ਨੂੰ ਸ਼ਾਮਲ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version