ਵਿਦੇਸ਼ » ਸਿੱਖ ਖਬਰਾਂ

ਅੱਤਵਾਦੀ ਸਮਝ ਕੇ ਸਿੱਖ ਬਜ਼ੁਰਗ ‘ਤੇ ਹਮਲਾ ਕਰਨ ਵਾਲਾ ਗੋਰਾ ਅਮਰੀਕਾ ‘ਚ ਦੋਸ਼ੀ ਕਰਾਰ

October 29, 2016 | By

ਕੈਲੀਫੋਰਨੀਆ: ਅਮਰੀਕਾ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਬੱਲ ਉਪਰ ਨਸਲੀ ਹਮਲਾ ਕਰਨ ਦੇ ਮਾਮਲੇ ਵਿੱਚ ਜਿਊਰੀ ਨੇ 23 ਸਾਲਾ ਨੌਜਵਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਕੀਲ ਟਿਮੋਥੀ ਡੋਨੋਵਾਨ ਨੇ ਕਿਹਾ ਕਿ ਬੀਤੇ ਸਾਲ ਦਸੰਬਰ ਵਿੱਚ ਡੇਨੀਅਲ ਕੋਰੋਨੇਲ ਵਿਲਸਨ ਨੇ ਕੈਲੀਫੋਰਨੀਆ ਦੇ ਫਰੈਜ਼ਨੋ ਇਲਾਕੇ ਵਿੱਚ ਸਿੱਖ ਹੋਣ ਕਾਰਨ ਬੱਲ ਨੂੰ ਅੱਤਵਾਦੀ ਸਮਝ ਕੇ ਉਸ ਉੱਤੇ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਵਿਲਸਨ ਨੇ ਸਿੱਖ ਬਜ਼ੁਰਗ ਦੇ ਚਿਹਰੇ ’ਤੇ ਕਈ ਘਸੁੰਨ ਮਾਰੇ ਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।

ਸ. ਅਮਰੀਕ ਸਿੰਘ ਬੱਲ

ਸ. ਅਮਰੀਕ ਸਿੰਘ ਬੱਲ

ਜਿਊਰੀ ਨੇ ਕਿਹਾ ਕਿ ਇਹ ਨਫ਼ਰਤੀ ਹਮਲਾ ਸੀ। ਹਮਲਾਵਰ ਨੂੰ ਦੋਸ਼ੀ ਕਰਾਰ ਦੇਣ ਤੋਂ ਪਹਿਲਾਂ ਕਈ ਗਵਾਹੀਆਂ ਲਈਆਂ ਗਈਆਂ ਸਨ। ਇਸ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਐਲੇਕਸ ਮੈਂਡੋਜ਼ ਵੀ ਸੀ ਪਰ ਉਸ ਨੇ ਇਸ ਸਾਲ ਅਪਰੈਲ ਵਿੱਚ ਖ਼ੁਦਕੁਸ਼ੀ ਕਰ ਲਈ ਸੀ। ਦੋਸ਼ੀ ਦੇ ਵਕੀਲ ਨੇ ਜੱਜ ਜੋਨਾਥਨ ਕੋਨਕਿਨ ਨੂੰ ਅਪੀਲ ਕੀਤੀ ਕਿ ਉਸ ਦੇ ਮੁਵੱਕਿਲ ਨੂੰ ਜ਼ਮਾਨਤ ਦਿੱਤੀ ਜਾਵੇ ਪਰ ਜੱਜ ਨੇ ਇਸ ਅਪੀਲ ਨੂੰ ਨਾਮਨਜ਼ੂਰ ਕਰ ਦਿੱਤਾ ਤੇ ਕਿਹਾ ਵਿਲਸਨ ਨੂੰ ਸਜ਼ਾ ਦਾ ਐਲਾਨ 2 ਦਸੰਬਰ ਨੂੰ ਹੋਵੇਗਾ ਤੇ ਉਦੋਂ ਤੱਕ ਉਹ ਜੇਲ੍ਹ ਵਿੱਚ ਹੀ ਰਹੇਗਾ ਤੇ ਉਸ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾਵੇਗੀ। ਦੋਸ਼ੀ ਨੂੰ ਕਰੀਬ ਅੱਠ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,